ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ਤੇ ਸਨਮਾਨ 

ਰਾਜਪੁਰਾ :  ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਵਸਨੀਕ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਜੋ ਕਿ  ਯੁਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆਂ ਦੇ ਪ੍ਰਧਾਨ ਹਨ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਜ਼ਿਲ੍ਹਾ ਪਟਿਆਲਾ ਵਿਖੇ ਗਣਤੰਤਰ ਦਿਵਸ ਦੇ 77ਵੇਂ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੱਖਿਆ  ਵਿਭਾਗ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ਉੱਤੇ ਸਨਮਾਨ ਚਿੰਨ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਭੁਪਿੰਦਰ ਸਿੰਘ ਭਿੰਦਾ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਹੋਣ ਦੇ ਨਾਤੇ ਜਿੱਥੇ ਖੂਨਦਾਨ ਕੈਂਪ, ਮੈਡੀਕਲ ਚੈਕਅਪ ਕੈਂਪ, ਸੱਭਿਆਚਾਰਕ ਮੇਲੇ, ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਸਮੇਤ ਸਕੂਲੀ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਕਾਪੀਆਂ ਤੱਕ ਵੰਡ ਕੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਉਹਨਾਂ ਦੇ ਸਮਾਜਸੇਵੀ ਕੰਮ ਸਲਾਘਾਯੋਗ ਹਨ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਆਮ ਆਦਮੀ ਪਾਰਟੀ ਦੀ ਅਗਵਾਹੀ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦੇ ਹਨ।
ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਭਪਿੰਦਰ ਸਿੰਘ ਭਿੰਦਾ ਜਿੱਥੇ ਯੁਵਕ ਸੇਵਾਵਾਂ ਕਲੱਬ ਦੀ ਤਰਫੋਂ ਸਮਾਜ ਸੇਵਾ ਦੇ ਕੰਮ ਕਰ ਰਹੇ ਹਨ ਉੱਥੇ ਨਾਲ ਦੀ ਨਾਲ ਬਲਾਕ ਸੰਮਤੀ ਮੈਂਬਰ ਚੁਣੇ ਜਾਣ ਦੇ ਨਾਲ ਰਾਜਨੀਤੀ ਖੇਤਰ ਦੇ ਵਿੱਚ ਵੀ ਆਪਣੀਆਂ ਵਡਮੁਲੀਆਂ ਸੇਵਾਵਾਂ ਦੇ ਰਹੇ ਹਨ।
Scroll to Top