Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਏਈ ਦੇ ਫੁਜੈਰਾਹ ਹਮਲੇ ‘ਤੇ ਭਾਰਤ ਦਾ ਸਖ਼ਤ ਰੁਖ, ਪ੍ਰਧਾਨ ਮੰਤਰੀ ਨੇ ਜਤਾਈ ਚਿੰਤਾ

ਯੂਏਈ ਦੇ ਫੁਜੈਰਾਹ ਹਮਲੇ ‘ਤੇ ਭਾਰਤ ਦਾ ਸਖ਼ਤ ਰੁਖ, ਪ੍ਰਧਾਨ ਮੰਤਰੀ ਨੇ ਜਤਾਈ ਚਿੰਤਾ

ਨਵੀਂ ਦਿੱਲੀ, 05 ਮਈ 2026 : ਦੇਸ਼ ਅੰਦਰ ਯੂਏਈ ਦੇ ਫੁਜੈਰਾਹ ਸਥਿਤ ਤੇਲ ਬੰਦਰਗਾਹ ‘ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਨੇ ਜਿਥੇ ਤਿੱਖੀ ਪ੍ਰਤੀਕਿਰਿਆ ਜਤਾਈ ਹੈ। ਉਥੇ ਦੂਸਰੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਉਪਰ ਭਾਰੀ ਚਿੰਤਾ ਜਤਾਈ ਹੈ।

ਜਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਇਸ ਘਟਨਾ ਨੂੰ ਗੰਭੀਰ ਮੰਨਦਿਆਂ ਕਿਹਾ ਹੈ ਕਿ ਇਸ ਵਿੱਚ ਤਿੰਨ ਭਾਰਤੀ ਨਾਗਰਿਕਾਂ ਦਾ ਜ਼ਖਮੀ ਹੋਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਭਾਰਤ ਨੇ ਸਾਰੀਆਂ ਸੰਬੰਧਤ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਹਿੰਸਾ ਰੋਕਣ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਚਣ। ਸਰਕਾਰ ਨੇ ਜ਼ੋਰ ਦਿੱਤਾ ਕਿ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਗੱਲਬਾਤ ਅਤੇ ਕੂਟਨੀਤਿਕ ਰਾਹ ਹੀ ਇਕਲੌਤਾ ਹੱਲ ਹੈ।

ਇਸ ਦਰਮਿਆਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਨਾਗਰਿਕਾਂ ਅਤੇ ਮਹੱਤਵਪੂਰਨ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਕਤਈ ਕਬੂਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਜ਼ਖਮੀ ਭਾਰਤੀਆਂ ਪ੍ਰਤੀ ਚਿੰਤਾ ਜਤਾਈ ਅਤੇ ਖੇਤਰ ਵਿੱਚ ਅਮਨ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।

ਇਸਦੇ ਨਾਲ ਹੀ ਭਾਰਤ ਨੇ ਅੰਤਰਰਾਸ਼ਟਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੋਰਮੁਜ਼ ਜਲਡਮਰੂ ਵਿੱਚ ਜਹਾਜ਼ੀ ਆਵਾਜਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣੀ ਚਾਹੀਦੀ ਹੈ, ਕਿਉਂਕਿ ਇਹ ਖੇਤਰ ਵਿਸ਼ਵ ਵਪਾਰ ਲਈ ਬਹੁਤ ਮਹੱਤਵਪੂਰਨ ਹੈ।

Scroll to Top