Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਪਟਿਆਲਾ, 23 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ‘ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ: ਕੈਂਪਸ ਆਈਡੀਆਜ਼ ਟੂ ਕਰੀਅਰ ਵੈਂਚਰਜ਼’ ਅਤੇ ‘ਆਈਡੀਆਥੌਨ-2026’ ਤਹਿਤ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਸਟਾਫ਼ ਲਈ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਨਵੇਂ ਵਿਚਾਰਾਂ ਨੂੰ ਪ੍ਰਫੁੱਲਤ ਹੋਣ ਦਾ ਮੌਕਾ ਮਿਲੇ।  ਅਜਿਹਾ ਢੁਕਵਾਂ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿੱਥੇ ਨਵੀਨਤਾਕਾਰੀ ਸੋਚ ਅਤੇ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਅਕਾਦਮਿਕ ਖੋਜ ਨੂੰ ਸਮਾਜਿਕ ਲੋੜਾਂ ਅਨੁਸਾਰ ਵਪਾਰਕ ਰੂਪ ਦੇ ਕੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਸਟਾਰਟਅੱਪਸ ਨੂੰ ਹਰ ਸੰਭਵ ਸਹਿਯੋਗ ਦੇਵੇਗੀ।
ਮੁੱਖ ਮਹਿਮਾਨ ਡਾ. ਜਗਤਾਰ ਸਿੰਘ ਸਿਵੀਆ (ਚੇਅਰਮੈਨ, ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼, ਇੰਡੀਆ) ਨੇ ਪ੍ਰਤੀਭਾਗੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਸਨਮਾਨਿਤ ਮਹਿਮਾਨ ਡਾ. ਰਜਤ ਸੰਧੀਰ (ਡਾਇਰੈਕਟਰ, ਪੀ.ਆਈ., ਪੰਜਾਬ ਯੂਨੀਵਰਸਿਟੀ) ਨੇ ਸਟਾਰਟਅੱਪ ਸਿਸਟਮ ਲਈ ਸੰਸਥਾਗਤ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਭਵਿੱਖ ਵਿੱਚ ਸਾਂਝੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ।
ਡਾ. ਹਿਮੇਂਦਰ ਭਾਰਤੀ (ਡਾਇਰੈਕਟਰ, ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’) ਨੇ ਕਿਹਾ ਕਿ ਵਿਚਾਰਾਂ ਨੂੰ ਸਿਰਫ਼ ਕਲਾਸਰੂਮਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਅਸਲ ਜ਼ਿੰਦਗੀ ਦੇ ਹੱਲ ਵਜੋਂ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜੰਗ ਜਾਂ ਸੰਕਟ ਦੇ ਸਮੇਂ ਐਲ.ਪੀ.ਜੀ ਦੀ ਕਿੱਲਤ ਵਰਗੀਆਂ ਸਮਾਜਿਕ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਨੌਜਵਾਨਾਂ ਨੂੰ ਲੋੜ ਅਧਾਰਿਤ ਕਾਢਾਂ ਕੱਢਣ ਲਈ ਪ੍ਰੇਰਿਤ ਕੀਤਾ।
Scroll to Top