Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:31 am

+91 90915 01313 , +91 90916 01313

punjabbanni@gmail.com
punjabbani@yahoo.com

ਰਜਿੰਦਰਾ ਜਿਮਖਾਨਾ ਕਲੱਬ ਵੱਲੋਂ ਮੇਅਰ ਗੋਗੀਆ ਦਾ ਵਿਸ਼ੇਸ਼ ਸਨਮਾਨ

ਰਜਿੰਦਰਾ ਜਿਮਖਾਨਾ ਕਲੱਬ ਵੱਲੋਂ ਮੇਅਰ ਗੋਗੀਆ ਦਾ ਵਿਸ਼ੇਸ਼ ਸਨਮਾਨ

ਪਟਿਆਲਾ 17 ਫਰਵਰੀ – ਸ਼ਾਹੀ ਸ਼ਹਿਰ ਪਟਿਆਲਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਦਿਨ-ਰਾਤ ਇੱਕ ਕਰਨ ਵਾਲੇ ਮੇਅਰ ਕੁੰਦਨ ਗੋਗੀਆ ਦੇ ਕਾਰਜਕਾਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਹੋਣ ‘ਤੇ ਅੱਜ ਰਜਿੰਦਰਾ ਜਿਮਖਾਨਾ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਅਤੇ ਸੈਕਟਰੀ ਹਰਪ੍ਰੀਤ ਸੰਧੂ ਅਤੇ ਹੋਰ ਮੈਂਬਰਾਂ ਨੇ ਮੇਅਰ ਗੋਗੀਆ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਤਹਿ ਦਿਲੋਂ ਵਧਾਈ ਦਿੱਤੀ ਅਤੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਗਏ ਕੰਮਾਂ ਦੀ ਬੇਹੱਦ ਸ਼ਲਾਘਾ ਕੀਤੀ।
ਪ੍ਰਧਾਨ ਸ਼ੇਰਬੀਰ ਸਿੰਘ ਨੇ ਮੇਅਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਪਟਿਆਲਾ ਸ਼ਹਿਰ ਨੇ ਵਿਕਾਸ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਨੇ ਨਾ ਸਿਰਫ਼ ਪੁਰਾਣੇ ਲਟਕ ਰਹੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਹੈ, ਸਗੋਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੜਕਾਂ ਦੇ ਨਿਰਮਾਣ ਅਤੇ ਸਫਾਈ ਵਿਵਸਥਾ ਵਿੱਚ ਵੀ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਮੇਅਰ ਵੱਲੋਂ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕਲੱਬ ਦੇ ਸੈਕਟਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਪਟਿਆਲਾ ਨੂੰ ਸਾਫ ਸੁਥਰਾ ਬਣਾਉਣ ਕੀਤੇ ਗਏ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਸੁੰਦਰ ਲਾਈਟਾਂ ਦੇ ਪ੍ਰਬੰਧ ਨੇ ਪਟਿਆਲਾ ਦੀ ਦਿੱਖ ਨੂੰ ਚਾਰ ਚੰਨ ਲਗਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਜਿੰਦਰਾ ਜਿਮਖਾਨਾ ਕਲੱਬ ਹਮੇਸ਼ਾ ਸ਼ਹਿਰ ਦੀ ਬਿਹਤਰੀ ਲਈ ਨਿਗਮ ਪ੍ਰਸ਼ਾਸਨ ਦਾ ਸਾਥ ਦਿੰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸਹਿਯੋਗ ਜਾਰੀ ਰੱਖੇਗਾ।
ਮੁਲਾਕਾਤ ਦੌਰਾਨ ਇਹ ਵੀ ਚਰਚਾ ਕੀਤੀ ਗਈ ਕਿ ਕਿਵੇਂ ਨਿਗਮ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ‘ਆਨਲਾਈਨ ਸੇਵਾਵਾਂ’ ਅਤੇ ‘ਸ਼ਿਕਾਇਤ ਨਿਵਾਰਨ ਪ੍ਰਣਾਲੀ’ ਨੂੰ ਮਜ਼ਬੂਤ ਕੀਤਾ ਹੈ। ਮੇਅਰ ਗੋਗੀਆ ਨੇ ਜਿਮਖਾਨਾ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਕੁਝ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਟੀਮ ਵਰਕ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਨੂੰ ਪ੍ਰਦੂਸ਼ਣ ਮੁਕਤ ਅਤੇ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਹੋਰ ਵੀ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਕਲੱਬ ਦੇ ਹੋਰ ਵੀ ਕਈ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਮੇਅਰ ਗੋਗੀਆ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ।
Scroll to Top