ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ
ਹੈਦਰਾਬਾਦ, 28 ਅਪਰੈਲ
ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਇਕ ਵਿਦਿਅਕ ਸੰਸਥਾ ਵਿੱਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸ ਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ।