ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੈਸ਼ਨਲ ਅਪ੍ਰੈਂਟਿਸਸਿ਼ਪ ਕੌਂਸਲ ਦੇ ਉਪ-ਚੇਅਰਮੈਨ ਨਿਯੁਕਤ
ਨਵੀਂ ਦਿੱਲੀ : ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਲੋਂ ਹਾਲ ਹੀ ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਨੈਸ਼ਨਲ ਅਪ੍ਰੈਂਟਿਸਸਿ਼ਪ ਕੌਂਸਲ ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਨਮਾਨਯੋਗ ਭੂਮਿਕਾ ਵਿੱਚ, ਡਾ. ਸਾਹਨੀ ਦੇਸ਼ ਭਰ ਵਿੱਚ ਵੋਕੇਸ਼ਨਲ ਸਿਖਲਾਈ ਅਤੇ ਅਪ੍ਰੈਂਟਿਸਸ਼ਿਪ ਪ੍ਰੋਗਰਾਮਾਂ ਨੂੰ ਵਧਾਉਣ ਦੇ ਸਰਕਾਰ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਮੁੱਖ ਭਾਗੀਦਾਰਾਂ ਨਾਲ ਮਿਲ ਕੇ ਕੰਮ ਕਰਨਗੇ।