Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਵਧੀਆਂ ਮੁਸ਼ਕਲਾਂ : ਐਫਆਈਆਰ ਦਰਜ

ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਵਧੀਆਂ ਮੁਸ਼ਕਲਾਂ : ਐਫਆਈਆਰ ਦਰਜ

ਚੰਡੀਗੜ੍ਹ, 02 ਮਈ 2026 : ਬੀਤੇ ਦਿਨੀ ਆਪ ਪਾਰਟੀ ਨੂੰ ਛੱਡਕੇ ਭਾਜਪਾ ਵਿਚ ਗਏ ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲੀਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਦੀ ਸਿਆਸਤ ਵਿੱਚ ਦਲ-ਬਦਲੀ ਨੂੰ ਲੈ ਕੇ ਭਾਰੀ ਹੰਗਾਮਾ ਚੱਲ ਰਿਹਾ ਹੈ।

ਜਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਭਾਜਪਾ ਦਾ ਦਾਮਨ ਫੜਨ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਹੋਰ ਤੀਬਰ ਹੋ ਗਈਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ, ਰਾਜ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਤੇਜ਼ ਕਰ ਦਿੱਤਾ ਹੈ।

ਇਸਦੇ ਨਾਲ ਹੀ, ਖ਼ਬਰਾਂ ਹਨ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚੀ ਹੈ। ਇਸ ਕਾਰਵਾਈ ਨੂੰ ਰਾਜਨੀਤਿਕ ਤੌਰ ‘ਤੇ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ‘ਚ ਹੋਰ ਤਫ਼ਸੀਲਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ।

Scroll to Top