Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਰਾਮ ਮੰਦਿਰ ਚੜਾਵਾ ਮਾਮਲਾ : ਮੁੱਖ ਮੰਤਰੀ ਯੋਗੀ ਹੋਏ ਸਖਤ : ਨਹੀ ਜਾਵੇਗਾ ਬਖਸਿ਼ਆ

ਰਾਮ ਮੰਦਿਰ ਚੜਾਵਾ ਮਾਮਲਾ : ਮੁੱਖ ਮੰਤਰੀ ਯੋਗੀ ਹੋਏ ਸਖਤ : ਨਹੀ ਜਾਵੇਗਾ ਬਖਸਿ਼ਆ

ਉੱਤਰ ਪ੍ਰਦੇਸ਼, 26 ਜੂਨ 2026 : ਰਾਮ ਮੰਦਿਰ ਚੜਾਵਾ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਖਤ ਨਜਰ ਆ ਰਹੇ ਹਨ। ਉਨਾ ਆਖਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕਿਸੇ ਨੂੰ ਵੀ ਬਖਸਿ਼ਆ ਨਹੀ ਜਾਵੇਗਾ।
ਦਸ ਦਈਏ ਕਿ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਮਿਲਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਧਾਰਮਿਕ ਆਸਥਾ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਸਰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਦੇਵਰੀਆ ਵਿੱਚ 456 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਿਆਸੀ ਧਿਰਾਂ ਨੇ ਪਹਿਲਾਂ ਭਗਵਾਨ ਰਾਮ ਦੇ ਅਸਤਿਤਵ ‘ਤੇ ਹੀ ਸਵਾਲ ਖੜ੍ਹੇ ਕੀਤੇ ਅਤੇ ਅਯੋਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਦਾ ਵਿਰੋਧ ਕਰਨ ਲਈ ਅਦਾਲਤਾਂ ਵਿੱਚ ਲਗਾਤਾਰ ਪੈਰਵੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਲੋਕ ਪਹਿਲਾਂ “ਜੈ ਸ਼੍ਰੀ ਰਾਮ” ਦੇ ਨਾਅਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਰਹੇ, ਉਹੀ ਹੁਣ ਧਾਰਮਿਕ ਭਾਵਨਾਵਾਂ ਦੀ ਗੱਲ ਕਰ ਰਹੇ ਹਨ।

ਯੋਗੀ ਆਦਿੱਤਿਆਨਾਥ ਨੇ ਆਪਣੇ ਸੰਬੋਧਨ ਦੌਰਾਨ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ‘ਤੇ ਧਾਰਮਿਕ ਸਮਾਗਮਾਂ ਵਿੱਚ ਰੁਕਾਵਟਾਂ ਪੈਦਾ ਕਰਨ, ਦੰਗੇ ਭੜਕਾਉਣ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗਦੇ ਰਹੇ ਹਨ, ਉਹ ਹੁਣ ਆਸਥਾ ਦੀ ਰੱਖਿਆ ਦੀਆਂ ਗੱਲਾਂ ਕਰ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ‘ਤੇ ਦੇਸ਼ ਦੇ ਸਰੋਤਾਂ ਦੀ ਲੁੱਟ ਅਤੇ ਵੰਡ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿਨ੍ਹਾਂ ਸਰਕਾਰਾਂ ਦੇ ਦੌਰ ਵਿੱਚ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਦੇ ਦੋਸ਼ ਲੱਗੇ, ਉਨ੍ਹਾਂ ਵੱਲੋਂ ਅਯੋਧਿਆ ਅਤੇ ਰਾਮ ਮੰਦਰ ਨੂੰ ਲੈ ਕੇ ਸਵਾਲ ਉਠਾਉਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੱਚਾਈ ਨੂੰ ਸਾਹਮਣੇ ਲਿਆਉਣ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Scroll to Top