Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਨੇ ਮਚਾਈ ਯੂਕਰੇਨ ਵਿਚ ਤਬਾਹੀ : 6 ਦੀ ਮੌਤ, ਕਈ ਜਖਮੀ

ਰੂਸ ਨੇ ਮਚਾਈ ਯੂਕਰੇਨ ਵਿਚ ਤਬਾਹੀ : 6 ਦੀ ਮੌਤ, ਕਈ ਜਖਮੀ

ਕੀਵ (ਯੂਕਰੇਨ) : ਰੂਸ ਨੇ ਬੀਤੇ ਦਿਨੀ ਯੂਕਰੇਨ ਅੰਦਰ ਭਾਰੀ ਤਬਾਹੀ ਮਚਾਈ ਤੇ ਬੈਲੀਸਟੀਕ ਮਿਜਾਇਲਾਂ ਨਾਲ ਹਮਲੇ ਕੀਤੇ, ਜਿਸ ਕਾਰਨ ਯੂਕਰੇਨ ਅੰਦਰ 6 ਲੋਕਾਂ ਦੀ ਮੌਤ ਹੋ ਗਈ ਤੇ ਕਈ ਜਖਮੀ ਹੋ ਗਏ।

ਜਾਣਕਾਰੀ ਅਨੁਸਾਰ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਰੂਸ ਵੱਲੋਂ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ਨੇ ਭਾਰੀ ਤਬਾਹੀ ਮਚਾ ਦਿੱਤੀ। ਪ੍ਰਸ਼ਾਸਨ ਮੁਤਾਬਕ ਹਮਲੇ ਕਰੀਬ ਰਾਤ 2 ਵਜੇ ਸ਼ੁਰੂ ਹੋਏ, ਜਿਨ੍ਹਾਂ ਦੌਰਾਨ ਰੂਸ ਨੇ ਬੈਲਿਸਟਿਕ ਮਿਜ਼ਾਈਲਾਂ ਅਤੇ ਡਰੋਨਾਂ ਦੀ ਵਰਤੋਂ ਕੀਤੀ।

ਹਮਲਿਆਂ ਕਾਰਨ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਯੂਕਰੇਨੀ ਅਧਿਕਾਰੀਆਂ ਅਨੁਸਾਰ ਰੂਸੀ ਹਮਲਿਆਂ ਨਾਲ ਸ਼ਹਿਰ ਦੇ ਪੰਜ ਇਲਾਕਿਆਂ ਵਿੱਚ ਅੱਗ ਲੱਗ ਗਈ, ਜਿਸ ਕਾਰਨ ਰਿਹਾਇਸ਼ੀ ਇਮਾਰਤਾਂ, ਦਫ਼ਤਰਾਂ, ਉਦਯੋਗਿਕ ਥਾਵਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ।

ਯੂਕਰੇਨ ਦੀ ਹਵਾਈ ਸੈਨਾ ਨੇ ਦਾਅਵਾ ਕੀਤਾ ਕਿ ਰੂਸ ਵੱਲੋਂ ਪੂਰੀ ਰਾਤ ਦੌਰਾਨ 41 ਮਿਜ਼ਾਈਲਾਂ ਅਤੇ 125 ਡਰੋਨ ਲਾਂਚ ਕੀਤੇ ਗਏ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਹਮਲਿਆਂ ਦਾ ਮੁੱਖ ਨਿਸ਼ਾਨਾ ਕੀਵ ਸ਼ਹਿਰ ਸੀ।

Scroll to Top