Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:13 am

+91 90915 01313 , +91 90916 01313

punjabbanni@gmail.com
punjabbani@yahoo.com

"ਲਾਪਰਵਾਹੀ ਕਾਰਨ ਜਨਤਾ ਦਾ ਪ੍ਰੇਸ਼ਾਨ ਹੋਣਾ ਬਰਦਾਸ਼ਤ ਨਹੀਂ, ਮਿੱਥੇ ਸਮੇਂ ਅੰਦਰ ਕੰਮ ਪੂਰੇ ਕਰਨਾ ਲਾਜ਼ਮੀ": ਮੇਅਰ

"ਲਾਪਰਵਾਹੀ ਕਾਰਨ ਜਨਤਾ ਦਾ ਪ੍ਰੇਸ਼ਾਨ ਹੋਣਾ ਬਰਦਾਸ਼ਤ ਨਹੀਂ, ਮਿੱਥੇ ਸਮੇਂ ਅੰਦਰ ਕੰਮ ਪੂਰੇ ਕਰਨਾ ਲਾਜ਼ਮੀ": ਮੇਅਰ

ਪਟਿਆਲਾ, 17 ਜੂਨ – ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਚੱਲ ਰਹੇ ਸਿਵਲ ਦੇ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਠੇਕੇਦਾਰਾਂ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਮਾਨਯੋਗ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਰਾਨ ਇੰਜੀਨੀਅਰ ਨੂੰ ਲਿਖਤੀ ਤੌਰ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੌਂਸਲਰ ਸਾਹਿਬਾਨ ਵੱਲੋਂ ਮੇਅਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਪ੍ਰੈਲ 2022 ਤੋਂ ਸਿਵਲ ਦੇ ਕੰਮਾਂ ਲਈ ਜਾਰੀ ਹੋਏ ਕਈ ਵਰਕ ਆਰਡਰਾਂ ਦੇ ਬਾਵਜੂਦ, ਬਹੁਤ ਸਾਰੇ ਵਿਕਾਸ ਕਾਰਜ ਮੌਕੇ ‘ਤੇ ਅਜੇ ਤੱਕ ਸ਼ੁਰੂ ਹੀ ਨਹੀਂ ਕੀਤੇ ਗਏ ਜਾਂ ਫਿਰ ਅੱਧ-ਵਿਚਕਾਰ ਅਧੂਰੇ ਛੱਡੇ ਹੋਏ ਹਨ, ਜਿਸ ਦਾ ਸਿੱਧਾ ਖ਼ਾਮਿਆਜ਼ਾ ਸ਼ਹਿਰ ਦੀ ਆਮ ਪਬਲਿਕ ਨੂੰ ਭੁਗਤਣਾ ਪੈ ਰਿਹਾ ਹੈ।

ਮੇਅਰ ਕੁੰਦਨ ਗੋਗੀਆ ਨੇ ਹੁਕਮ ਦਿੱਤੇ ਕਿ ਜਿਨ੍ਹਾਂ ਠੇਕੇਦਾਰਾਂ ਵੱਲੋਂ ਮਿੱਥੇ ਸਮੇਂ ਅੰਦਰ ਕੰਮ ਸ਼ੁਰੂ ਕਰਨ ਵਿੱਚ ਦੇਰੀ ਕੀਤੀ ਗਈ ਹੈ ਜਾਂ ਮੌਕੇ ‘ਤੇ ਕੰਮ ਖ਼ਤਮ ਨਹੀਂ ਕੀਤੇ ਗਏ, ਉਨ੍ਹਾਂ ਫਰਮਾਂ ਨੂੰ ਤੁਰੰਤ ਪ੍ਰਭਾਵ ਤੋਂ ਡੀ-ਬਾਰ  ਕੀਤਾ ਜਾਵੇ ਅਤੇ ਉਨ੍ਹਾਂ ਦੀ ਜਮ੍ਹਾਂ ਰਾਸ਼ੀ ਯਾਨੀ ਈ.ਐਮ.ਡੀ. ਜਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਹਿਤ ਦੇ ਕੰਮਾਂ ਵਿੱਚ ਅਣਗਹਿਲੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਗਮ ਵਿੱਚ ਸਿਰਫ਼ ਇਮਾਨਦਾਰੀ ਤੇ ਸਮੇਂ ਸਿਰ ਕੰਮ ਕਰਨ ਵਾਲੀਆਂ ਫਰਮਾਂ ਨੂੰ ਹੀ ਤਰਜੀਹ ਮਿਲੇਗੀ।

ਇਸ ਪ੍ਰਸ਼ਾਸਨਿਕ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਮੇਅਰ ਵੱਲੋਂ ਨਿਗਰਾਨ ਇੰਜੀਨੀਅਰ (ਸਿਵਲ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਪ੍ਰੈਲ 2022 ਤੋਂ ਹੁਣ ਤੱਕ ਜਾਰੀ ਹੋਏ ਸਮੂਹ ਵਰਕ ਆਰਡਰਾਂ, ਸਬੰਧਤ ਫਰਮਾਂ ਦੇ ਨਾਮ, ਜਾਰੀ ਹੋਣ ਦੀ ਮਿਤੀ, ਕੰਮ ਦੀ ਸਮਾਂ-ਸੀਮਾ, ਦੇਰੀ ਹੋਣ ਦੇ ਕਾਰਨ ਅਤੇ ਉਨ੍ਹਾਂ ਪ੍ਰੋਜੈਕਟਾਂ ਦੇ ਮੌਜੂਦਾ ਸਟੇਟਸ ਦੀ ਪੂਰੀ ਸੂਚੀ ਜਲਦ ਤੋਂ ਜਲਦ ਮੇਅਰ ਦਫ਼ਤਰ ਨੂੰ ਸੌਂਪੀ ਜਾਵੇ। ਇਸ ਰਿਪੋਰਟ ਦੇ ਆਧਾਰ ‘ਤੇ ਡਿਫਾਲਟਰ ਠੇਕੇਦਾਰਾਂ ਖ਼ਿਲਾਫ਼ ਅਗਲੀ ਵੱਡੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਉਲੀਕੀ ਜਾਵੇਗੀ।

Scroll to Top