ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ
ਅਬੋਹਰ : ਅਬੋਹਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਵੀਰਵਾਰ ਨੂੰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਲੁਟੇਰੇ ਦੁਕਾਨ ਵਿੱਚੋਂ 1 ਲੱਖ ਰੁਪਏ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਵੇਰੇ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ, ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 1 ਦੇ ਏ.ਐਸ.ਆਈ ਮਨਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।