ਲੁਧਿਆਣਾ ਹੀ ਕਿਉਂ ਪੰਜਾਬ ਅਤੇ ਦੇਸ਼ ਦੇ ਮੁੱਦੇਵੀ ਸੰਸਦ ਵਿੱਚ ਚੁੱਕੇਗੀ ਕਾਂਗਰਸ : ਰਾਜਾ ਵੜਿੰਗ
ਲੁਧਿਆਣਾ : ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਜਿੱਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਆਖਿਆ ਹੈ ਕਿ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦੇ ਝੰਡੇ ਹੇਠ ਸਿਰਫ਼ ਲੁਧਿਆਣਾ ਦੇ ਹੀ ਨਹੀਂ ਸਗੋਂ ਪੰਜਾਬ ਅਤੇ ਦੇਸ਼ ਦੇ ਸਮੁੱਚੇ ਮੁੱਦਿਆਂ ਨੂੰ ਚੁੱਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ ਤੇਉਨ੍ਹਾਂ ਦੀ ਅਗਵਾਈ ਵਿੱਚ, ਸਮੁੱਚੇ ਇੰਡੀਅਨ ਨੈਸ਼ਨਲ ਕਾਂਗਰਸ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਸੰਸਦ ਵਿੱਚ ਰਾਸ਼ਟਰ ਦੀ ਆਵਾਜ਼ ਉੱਚੀ ਅਤੇ ਸਪੱਸ਼ਟ ਸੁਣੀ ਜਾਵੇ।