Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ‘ਆਪ’ ਸਰਕਾਰ ਸੂਬੇ ਦੇ ਵਿਕਾਸ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਾਫ਼-ਸੁਥਰੇ ਸ਼ਾਸਨ ਦੇ ਰਿਕਾਰਡ ਦੇ ਦਮ ‘ਤੇ ਅਗਲੀਆਂ ਚੋਣਾਂ ਵਿੱਚ ਵੀ ਫਤਵਾ ਹਾਸਲ ਕਰੇਗੀ।

ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਸ਼ੋਸ਼ਣ ਦੀ ਰਾਜਨੀਤੀ ਕਰਨ ਦੀ ਬਜਾਏ ਸੜਕਾਂ, ਸਕੂਲਾਂ, ਸੀਵਰੇਜ ਦੇ ਬੁਨਿਆਦੀ ਢਾਂਚੇ, ਖੇਡ ਸਹੂਲਤਾਂ ਅਤੇ ਰੋਜ਼ਗਾਰ ਦੇ ਮੌਕਿਆਂ ਰਾਹੀਂ ਪੰਜਾਬ ਦੀ ਕਾਇਆਕਲਪ ਕਰ ਰਹੀ ਹੈ।

ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੀ ਕਾਹਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਚੇਤਾਵਨੀ ਦਿੱਤੀ ਕਿ ਅਜਿਹੇ ਕਿਸੇ ਵੀ ਸਿਆਸੀ ਗਠਜੋੜ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਪੰਜਾਬ ਦੀ ਸ਼ਾਨ ‘ਰੰਗਲਾ ਪੰਜਾਬ’ ਵਜੋਂ ਬਹਾਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਐਕਸ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਮੈਂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਤੁਹਾਡਾ ਪਿਆਰ ਅਤੇ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ। ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ, ਸਾਡਾ ਮਕਸਦ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਅਸੀਂ ਸਿੱਖਿਆ ਅਤੇ ਰੋਜ਼ਗਾਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਧੀ-ਪੁੱਤ ਵੀ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਵੱਡੇ ਅਫ਼ਸਰ ਬਣ ਸਕਣ। ਅਸੀਂ ਪੰਜਾਬ ਦੀ ਸ਼ਾਨ ਬਹਾਲ ਕਰਨ ਅਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਵਾਅਦੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਹਰ ਪਿੰਡ ਵਿੱਚ ਸੜਕਾਂ, ਸਕੂਲਾਂ ਤੋਂ ਲੈ ਕੇ ਸੀਵਰੇਜ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚੇ ਤੱਕ ਵਿਕਾਸ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਦਿਆਂ ਦੁਹਰਾਇਆ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।”

ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ ਸਾਡੀ ਸਰਕਾਰ ਦਾ ਉਦੇਸ਼ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਹੈ। ਸਾਡੀ ਇਮਾਨਦਾਰ ਨੀਅਤ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਝਲਕਦੀ ਹੈ। ਸੜਕਾਂ ਬਣਾਈਆਂ ਜਾ ਰਹੀਆਂ ਹਨ, ਸਕੂਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਤੱਕ ਬੁਨਿਆਦੀ ਢਾਂਚਾ ਪਹੁੰਚਾਇਆ ਜਾ ਰਿਹਾ ਹੈ। ਅਸੀਂ ਸਿਰਫ਼ ਐਲਾਨ ਨਹੀਂ ਕਰ ਰਹੇ, ਸਗੋਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਲੋਕਾਂ ਦਾ ਪੈਸਾ ਲੋਕਾਂ ਦਾ ਹੈ ਅਤੇ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ, ਉਨ੍ਹਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਵਰਤਿਆ ਜਾ ਰਿਹਾ ਹੈ।”

ਰੋਜ਼ਗਾਰ ਦੇ ਖੇਤਰ ਵਿੱਚ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਯੋਗ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ ਛੇ ਲੱਖ ਤੋਂ ਵੱਧ ਵਾਧੂ ਮੌਕੇ ਪੈਦਾ ਕੀਤੇ ਹਨ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਧੀ-ਪੁੱਤ ਮਿਆਰੀ ਸਿੱਖਿਆ ਪ੍ਰਾਪਤ ਕਰਨ, ਚੰਗੀਆਂ ਨੌਕਰੀਆਂ ਹਾਸਲ ਕਰਨ ਅਤੇ ਵੱਡੇ ਅਫ਼ਸਰ ਬਣਨ। ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੀ ਭਾਲ ਵਿੱਚ ਆਪਣੀ ਮਾਤ-ਭੂਮੀ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਅਜਿਹਾ ਮਾਹੌਲ ਸਿਰਜ ਰਹੇ ਹਾਂ ਜਿੱਥੇ ਉਹ ਪੰਜਾਬ ਵਿੱਚ ਹੀ ਆਪਣਾ ਸੁਨਹਿਰੀ ਭਵਿੱਖ ਸਿਰਜ ਸਕਣ।”

ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਵੀਂ ਖੇਡ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਦੇ ਨਾਲ-ਨਾਲ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ, “ਇੱਕ ਪਾਸੇ ਅਸੀਂ ਆਪਣੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਮੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੇ ਪੰਜਾਬ ਵਿੱਚ 3,100 ਖੇਡ ਮੈਦਾਨਾਂ ਦਾ ਨਿਰਮਾਣ ਕਰ ਰਹੇ ਹਾਂ, ਦੂਜੇ ਪਾਸੇ ਪੰਜਾਬ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਅਤੇ ਸਾਡੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਦੇ ਮੌਕੇ ਪ੍ਰਦਾਨ ਕਰਨ ਦੇ ਸਾਡੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ।”

ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕਰਦੀਆਂ ਰਹੀਆਂ ਹਨ ਪਰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਪੰਜਾਬ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਕੋਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਹਾਕਿਆਂ ਦਾ ਸਮਾਂ ਸੀ, ਪਰ ਉਨ੍ਹਾਂ ਦੀਆਂ ਸਰਕਾਰਾਂ ਨੂੰ ਸਿਰਫ਼ ਸੱਤਾ ਅਤੇ ਨਿੱਜੀ ਹਿੱਤਾਂ ਦੀ ਚਿੰਤਾ ਸੀ। ਪੰਜਾਬ ਦੇ ਲੋਕ ਉਨ੍ਹਾਂ ਦੇ ਕਾਰਨਾਮਿਆਂ ਨੂੰ ਭੁੱਲੇ ਨਹੀਂ ਹਨ ਅਤੇ ਉਹ ਉਨ੍ਹਾਂ ਤੋਂ ਹਿਸਾਬ ਲੈਣਗੇ।”

Scroll to Top