ਲੋਕ ਮਿਲਣੀ ਪ੍ਰੋਗਰਾਮ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ – ਹਰਚੰਦ ਸਿੰਘ ਬਰਸਟ

ਪਟਿਆਲਾ, 17 ਜਨਵਰੀ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਹਲਕਾ ਸਮਾਣਾ ਦੇ ਵੱਖ–ਵੱਖ ਪਿੰਡਾਂ ਦੇ ਪਹੁੰਚੇ ਸਰਪੰਚਾਂ ਅਤੇ ਹੋਰ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਹੁੰਦਾ ਹੈ।

ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਲੋਕਾ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਲਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਾ ਹੈ। ਸ. ਬਰਸਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਂਦੇ ਰਹਿਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਵਿਕਾਸ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ, ਪਰ ਕੇਂਦਰ ਸਰਕਾਰ ਪੰਜਾਬ ਸਰਕਾਰ ਦੀ ਕੋਈ ਮਦਦ ਨਹੀਂ ਕਰ ਰਹੀ ਅਤੇ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੂਰਲ ਡਿਵਲਪਮੈਂਟ ਫੰਡ ਸਮੇਤ ਹੋਰ ਫੰਡ ਵੀ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਪੰਜਾਬ ਦੇ ਰੋਕੇ ਹੋਏ ਫੰਡਾਂ ਨੂੰ ਜਾਰੀ ਕਰੇ।

ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦੌਰਾਨ ਪਹੁੰਚੇ ਲੋਕਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਸੋਮਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਭਿੰਦਰ ਸਿੰਘ ਸਰਪੰਚ ਨਵੀਂ ਰੌਣੀ, ਪਰਗਟ ਸਿੰਘ ਸਰਪੰਚ ਢਕੱੜਬਾ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸੁਰਜੀਤ ਸਿੰਘ ਪੰਚਾਇਤ ਮੈਂਬਰ, ਨਾਇਬ ਸਿੰਘ ਸਾਬਕਾ ਸਰਪੰਚ ਕਾਦਰਾਬਾਦ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਮਨਦੀਪ ਸਿੰਘ ਗਿੰਨੀ, ਕਰਮਜੀਤ ਸਿੰਘ ਹੈਪੀ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਾਹਿਬ ਸਿੰਘ, ਜਸਵਿੰਦਰ ਸਿੰਘ, ਕਿਰਨਜੀਤ ਸਿੰਘ, ਨਰਦੀਪ ਸਿੰਘ, ਪਰਗਟ ਸਿੰਘ, ਰੁਪਿੰਦਰ ਸਿੰਘ, ਗੁਰਮੁੱਖ ਸਿੰਘ, ਬਲਕਾਰ ਸਿੰਘ, ਮਨਦੀਪ ਸਿੰਘ ਨੰਬਰਦਾਰ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top