Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ।

ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ  ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।

Scroll to Top