ਵਾਇਰਲ ਵੀਡਿਓ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮਲੇਰਕੋਟਲਾ, 20 ਜੂਨ 2026 : ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਮਲੇਰਕੋਟਲਾ ਵਿੱਚ ਅੱਜ ਆਪ ਨੇਤਾਵਾਂ ਨੇ ਵਿਰੋਧੀਆਂ ਦੇ ਖਿਲਾਫ ਜੋਰਦਾਰ ਰੋਸ ਪ੍ਰਦਰਸਂਲ ਕੀਤਾ ਅਤੇ ਇਸਨੂੰ ਮੁਖ ਮੰਤਰੀ ਦੀ ਛਬੀ ਨੂੰ ਖਰਾਬ ਕਰਨ ਦੀ ਕੋਸਿ਼ਸ਼ ਦਾ ਦੋਸ਼ ਲਗਾਇਆ।

ਆਪ ਨੇਤਾਵਾਂ ਨੇ ਕਿਹਾ ਕਿ ਕੁਝ ਸਿਆਸੀ ਧਿਰਾਂ ਵੱਲੋਂ ਸੋਚੀ-ਸਮਝੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਪਕੜ ਮਜ਼ਬੂਤ ਕਰ ਰਹੇ ਮੁੱਖ ਮੰਤਰੀ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾਕੇ ਵਿਰੋਧੀ ਧਿਰਾਂ ਅਜਿਹੀਆਂ ਚਾਲਾਂ ਚੱਲ ਰਹੀਆਂ ਹਨ, ਪਰ ਸੂਬੇ ਦੇ ਲੋਕ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਪ੍ਰਦਰਸ਼ਨ ਦੌਰਾਨ ਬੋਲਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਹਨ, ਜਿਸ ਕਾਰਨ ਉਹ ਆਮ ਲੋਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਿੱਚ ਕਾਮਯਾਬ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਇਸ ਲੋਕ ਸਮਰਥਨ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਇਸੇ ਲਈ ਕਥਿਤ ਵੀਡੀਓ ਨੂੰ ਲੈ ਕੇ ਗਲਤ ਧਾਰਣਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਕਿਸੇ ਵੀ ਹਾਲ ਵਿਚ ਬਰਦਾਸਤ ਨਹੀ ਕੀਤਾ ਜਾਵੇਗਾ।

Scroll to Top