ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 11 ਮਈ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸ੍ਰੀ. ਯਾਦਵ ਨੇ ਕਿਹਾ ਕਿ ਸ੍ਰੀ ਪਾਤਰ ਦੇ ਤੁਰ ਜਾਣ ਨਾਲ਼ ਪੰਜਾਬੀ ਅਦਬ ਨੂੰ ਪਿਆ ਘਾਟਾ ਕਿਸੇ ਵੀ ਤਰ੍ਹਾਂ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਉੱਤੇ ਹਮੇਸ਼ਾ ਮਾਣ ਰਹੇਗਾ।
ਜ਼ਿਕਰਯੋਗ ਹੈ ਕਿ ਸੁਰਜੀਤ ਪਾਤਰ ਪੰਜਾਬੀ ਯੂਨੀਵਰਸਿਟੀ ਨਾਲ਼ ਆਪਣੇ ਵਿਦਿਆਰਥੀ ਵਜੋਂ ਰਿਸ਼ਤੇ ਉੱਤੇ ਹਮੇਸ਼ਾ ਮਾਣ ਕਰਦੇ ਰਹੇ ਹਨ। ਯੂਨੀਵਰਸਿਟੀ ਉਨ੍ਹਾਂ ਨੂੰ ਜਦੋਂ ਵੀ ਸੱਦਾ ਦਿੰਦੀ ਤਾਂ ਉਹ ਹਮੇਸ਼ਾ ਚਾਅ ਨਾਲ਼ ਆਉਂਦੇ ਸਨ ਅਤੇ ਆਪਣੀਆਂ ਮੁੱਲਵਾਨ ਗੱਲਾਂ ਨਾਲ਼ ਨਿਵਾਜਦੇ ਸਨ। ਹਾਲ ਹੀ ਵਿੱਚ ਹੋਈ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਮੌਕੇ ਵੀ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਇਸ ਗੱਲ ਉੱਤੇ ਹਮੇਸ਼ਾ ਮਾਣ ਕਰਦੇ ਹਨ ਕਿ ਉਨ੍ਹਾਂ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਚੁਣਿਆ ਸੀ।

Leave a Comment

Your email address will not be published. Required fields are marked *

Scroll to Top