ਵਿਜੀਲੈਂਸ ਨੇ ਏ ਐਸ ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਨੇ ਏ ਐਸ ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਬਰਨਾਲਾ : ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਯੂਨਿਟ ਨੇ ਅੱਜ ਜਾਲ ਵਿਛਾ ਕੇ ਏ. ਐੱਸ. ਆਈ., ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨੇੜੇ ਪਿੰਡ ਫਰਵਾਹੀ ਵਿੱਚ ਲੱਖਾ ਸਿੰਘ ਦੀ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ । ਉਹ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਲਈ ਥਾਣਾ ਸਦਰ ਬਰਨਾਲਾ ਪੁੱਜੇ । ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ. ਐੱਸ. ਆਈ ਭੋਲਾ ਸਿੰਘ ਨੇ ਇਸ ਮਾਮਲੇ ‘ਚ ਕਾਰਵਾਈ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਇਕਾਈ ਨੇ ਜਾਲ ਵਿਛਾ ਕੇ ਏ. ਐੱਸ. ਆਈ., ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਆਈ ਦੇ ਖਿਲਾਫ ਵਿਜੀਲੈਂਸ ਬਿਓਰੋ, ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top