Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 4:42 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 12 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ਬਾਰੇ ਵੱਖ-ਵੱਖ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਹਨ, ਜਿਨ੍ਹਾਂ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ 2 ਤੋਂ 5 ਸਾਲ ਦੀ ਕੈਦ ਅਤੇ 5,000 ਰੁਪਏ ਤੋਂ 25,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Scroll to Top