Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top