Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 9:37 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 13 ਅਗਸਤ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

Scroll to Top