Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 13 Sep 2026 | 8:43 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਚੰਡੀਗੜ੍ਹ, 12 ਸਤੰਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ ‘ਗਗੋਵਾਲ-ਵਾਲੀ ਗਲੀ’ ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾਂਕਿ, ਟੈਂਡਰ ਵਿੱਚ ਸ਼ਾਮਲ ਸੜਕ ਦੇ ਪੂਰੇ ਹਿੱਸੇ ਦੀ ਮੁਰੰਮਤ ਕਰਨ ਦੀ ਬਜਾਏ, ਸਿਰਫ਼ ‘ਗਗੋਵਾਲ-ਵਾਲੀ ਗਲੀ’ ਤੋਂ ਛੋਟੀ ਮਾਨਸਾ ਵੱਲ ਜਾਂਦੀ ਸੜਕ ਦੇ ਹਿੱਸੇ ਦਾ ਨਵੇਂ ਸਿਰੇ ਤੋਂ ਨਿਰਮਾਣ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਸੜਕ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਸੀ। ਇਸ ਜਾਂਚ ਦੌਰਾਨ ਇਕੱਤਰ ਕੀਤੇ ਗਏ ਨਮੂਨਿਆਂ ਦੀਆਂ ਲੈਬਾਰਟਰੀ ਰਿਪੋਰਟਾਂ ਵਿੱਚ ਵਰਤੀ ਗਈ ਸਮੱਗਰੀ ਵਿੱਚ ਦਬਾਅ-ਸਹਿਣ ਦੀ ਲੋੜੀਂਦੀ ਸਮਰੱਥਾ ਦੀ ਘਾਟ ਪਾਈ ਗਈ। ਇਸ ਤੋਂ ਇਲਾਵਾ, ਪੰਜਾਬ ਮੰਡੀ ਬੋਰਡ, ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਤਿਆਰ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਸ ਕਾਰਜ ਲਈ ਲਾਗੂ ਦਰਾਂ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਨਾਲੋਂ ਕਾਫ਼ੀ ਵੱਧ ਸਨ, ਜਿਸ ਕਾਰਨ 2.62 ਲੱਖ ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਸਬੰਧਤ ਨਗਰ ਕੌਂਸਲ ਮੁਲਾਜ਼ਮਾਂ ਅਤੇ ਠੇਕੇਦਾਰ ਦੀ ਮਿਲੀਭੁਗਤ ਕਾਰਨ ਸੜਕ ਦੇ ਨਿਰਮਾਣ ਦੌਰਾਨ ਘਟੀਆ ਦਰਜੇ ਦੀ ਸਮੱਗਰੀ ਵਰਤੀ ਗਈ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ।

ਇਸ ਸਬੰਧੀ, ਦੋਸ਼ੀ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top