Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 8 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top