Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਤੋਂ ਬਚਾਅ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ : ਮਮਤਾ ਖੁਰਾਣਾ

ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਤੋਂ ਬਚਾਅ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ : ਮਮਤਾ ਖੁਰਾਣਾ

 ਪਟਿਆਲਾ ,6 ਨਵੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ ਅਧਿਆਪਕਾਂ ਲਈ ਚੱਲ ਰਹੀ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਟਰੇਨਿੰਗ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਵੱਲੋਂ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਸ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 12 ਅਕਤੂਬਰ ਤੋਂ ਕੀਤੀ ਗਈ ਸੀ।
ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਨੇ ਕਿਹਾ ਕਿ ਅਧਿਆਪਕਾਂ ਦੀ ਜ਼ਿੰਮੇਵਾਰੀ ਕੇਵਲ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨ ਤੱਕ ਹੀ ਸੀਮਤ ਨਹੀਂ, ਸਗੋਂ ਉਨ੍ਹਾਂ ਦੀ ਮਾਨਸਿਕ ਸਿਹਤ, ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਵੀ ਓਨੀ ਹੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਲਾਹਨਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਪੂਰੀ ਸੁਹਿਰਦਤਾ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨਾਲ ਖੁੱਲ੍ਹ ਕੇ ਸੰਵਾਦ ਰਚਾਉਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਲੋੜੀਂਦੀ ਨੀਂਦ, ਸੰਤੁਲਿਤ ਖੁਰਾਕ ਅਤੇ ਤਣਾਅ-ਮੁਕਤ ਮਾਹੌਲ ਵੀ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।
ਇਸ ਮੌਕੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਦਿਆਰਥੀਆਂ ਦੀਆਂ ਬਦਲਦੀਆਂ ਮਨੋਵਿਗਿਆਨਕ ਲੋੜਾਂ ਨੂੰ ਸਮਝਣ ਵਿੱਚ ਵੀ ਸਹਾਈ ਹੁੰਦੇ ਹਨ। ਜ਼ਿਲ੍ਹਾ ਨੋਡਲ ਅਧਿਕਾਰੀ ਨੀਰੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਵੱਲੋਂ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਟਰੇਨਿੰਗ ਦੌਰਾਨ ਪ੍ਰਾਪਤ ਜਾਣਕਾਰੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਮੌਕੇ ਡਾ. ਰਮਨਦੀਪ ਕੌਰ (ਵੈਨਿਊ ਕੋਆਰਡੀਨੇਟਰ), ਮੀਨਾ ਨਾਰੰਗ (ਵੈਨਿਊ ਕੋਆਰਡੀਨੇਟਰ), ਲਲਿਤ ਸਿੰਗਲਾ (ਵੈਨਿਊ ਕੋਆਰਡੀਨੇਟਰ), ਚਮਨ ਸ਼ਰਮਾ, ਇਕਬਾਲ ਸਿੰਘ, ਵਿਨੋਦ ਕੁਮਾਰ, ਰਸ਼ਮੀ ਸ਼ਰਮਾ, ਦਵਿੰਦਰ ਸਿੰਘ, ਯੁਵਰਾਜ ਅਰੋੜਾ ਅਤੇ ਅਜੈ ਕੁਮਾਰ (ਬੀਆਰਸੀ) ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ।
Scroll to Top