Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਪਟਿਆਲਾ, 28 ਅਪ੍ਰੈਲ – ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸੈਂਟਰ ਫਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡੇਟਾ ਸਾਇੰਸ ਵਿਖੇ ਨਵੇਂ ਅਕਾਦਮਿਕ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸੈਂਟਰ ਦੀ ਅਧਿਕਾਰਤ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ। ਇਹ ਵੈੱਬਸਾਈਟ ਸੈਂਟਰ ਵਿਖੇ ਚਲਾਏ ਜਾ ਰਹੇ ਕੋਰਸਾਂ, ਦਾਖਲਾ ਪ੍ਰਕਿਰਿਆਵਾਂ, ਫੈਕਲਟੀ, ਖੋਜ ਪਹਿਲਕਦਮੀਆਂ ਅਤੇ ਆਉਣ ਵਾਲੇ ਸਮਾਗਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰੇਗੀ।
 ਡਾ. ਜਗਦੀਪ ਸਿੰਘ ਨੇ ਇਸ ਮੌਕੇ  ਬੋਲਦਿਆਂ ਕਿਹਾ ਕਿ ਹੁਣ ਜਦੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਦੇ ਖੇਤਰ ਵਿੱਚ ਤੇਜ਼ੀ ਨਾਲ਼ ਵਿਕਾਸ ਹੋ ਰਿਹਾ ਹੈ ਤਾਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਨੋਰਥ ਨਾਲ਼ ਹੀ ਯੂਨੀਵਰਸਿਟੀ ਵੱਲੋਂ ਇਹ ਕੋਰਸ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਦੀਆਂ ਨਵੀਨਤਮ ਤਕਨਾਲੋਜੀਆਂ ਵਿੱਚ ਸਿੱਖਿਆ ਨੂੰ ਅੱਗੇ ਵਧਾਉਣ ਦੀ ਪਹਿਲਕਦਮੀ ਕਰਦਿਆਂ ਇਹ ਕਦਮ ਉਠਾਇਆ ਗਿਆ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਨਵੀਨਤਾ ਅਤੇ ਅੰਤਰ-ਅਨੁਸ਼ਾਸਨੀ ਖੋਜ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਤਕਨੀਕੀ ਚੁਣੌਤੀਆਂ ਲਈ ਤਿਆਰ ਕਰਨ ਦੇ ਮਕਸਦ ਨਾਲ਼ ਇਹ ਕੋਰਸ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੈਂਟਰ ਵੱਲੋਂ ਹਰ ਤਰ੍ਹਾਂ ਦੇ ਵਿਦਿਆਰਥੀ ਵਰਗ ਲਈ ਕੋਰਸ ਪੇਸ਼ ਕੀਤੇ ਜਾ ਰਹੇ ਹਨ ਜਿਸ ਨਾਲ਼ ਵੱਖ-ਵੱਖ ਅਕਾਦਮਿਕ ਪਿਛੋਕੜ ਵਾਲੇ ਸਿਖਿਆਰਥੀਆਂ ਨੂੰ ਉੱਭਰ ਰਹੇ ਏ.ਆਈ. ਟੂਲਜ਼ ਅਤੇ ਐਪਲੀਕੇਸ਼ਨਾਂ ਤੋਂ ਲਾਭ ਉਠਾਉਣ ਅਤੇ ਉਨ੍ਹਾਂ ਨਾਲ ਜੁੜਨ ਦੇ ਯੋਗ ਬਣਾਇਆ ਜਾ ਸਕਦਾ ਹੈ।
ਸੈਂਟਰ ਦੇ ਡਾਇਰੈਕਟਰ, ਡਾ. ਗੁਰਪ੍ਰੀਤ ਸਿੰਘ ਜੋਸਨ ਨੇ ਦੱਸਿਆ ਕਿ ਇਹ ਸੈਂਟਰ 2018 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਉੱਦਮਤਾ, ਨਵੀਨਤਾ ਅਤੇ ਕਰੀਅਰ ਹੱਬ ਵੱਲੋਂ ਰੂਸਾ 2.0 ਅਧੀਨ ਸੈਂਟਰ ਦੇ ਇਨਫ੍ਰਾਸਟ੍ਰਕਚਰ ਲਈ ਗ੍ਰਾਂਟ ਜਾਰੀ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਸੈਂਟਰ ਵਿਖੇ ਨਵੇਂ ਸ਼ੁਰੂ ਕੀਤੇ ਗਏ ਤਿੰਨ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਜਨਰੇਟਿਵ ਏ.ਆਈ. ‘ਤੇ ਕੇਂਦ੍ਰਿਤ ਹਨ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਤੇਜ਼ੀ ਨਾਲ ਵਿਕਸਿਤ ਹੋ ਰਹੇ ਖੇਤਰ ਵਿੱਚ ਅਤਿ-ਆਧੁਨਿਕ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ।
Scroll to Top