ਵਿਰਾਟ ਕੋਹਲੀ ਨੇ 35ਵੇਂ ਜਨਮਦਿਨ ‘ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ

ਵਿਰਾਟ ਕੋਹਲੀ ਨੇ 35ਵੇਂ ਜਨਮਦਿਨ ‘ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ
ਕੋਲਕਾਤਾ, 5 Nov. ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਆਪਣੇ ਜਨਮਦਿਨ ਦੇ ਮੌਕੇ ‘ਤੇ, ਕੋਹਲੀ ਨੇ ਕੋਲਕਾਤਾ ਦੇ ਈਡਨ ਗਾਰਡਨ ‘ਚ ਦੱਖਣੀ ਅਫਰੀਕਾ ਖਿਲਾਫ ਮੈਚ ‘ਚ ਆਪਣਾ 49ਵਾਂ ਵਨਡੇ ਸੈਂਕੜਾ ਲਗਾਇਆ। ਕੋਹਲੀ ਨੇ ਸਭ ਤੋਂ ਵੱਧ ਵਨਡੇ ਸੈਂਕੜਿਆਂ ਦੇ ਮਾਮਲੇ ਵਿੱਚ ਸਚਿਨ ਤੇਂਦੁਲਕਰ ਦੀ ਬਰਾਬਰੀ ਕੀਤੀ। ਕੋਹਲੀ ਨੇ 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਉਹ ਆਈਸੀਸੀ ਵਿਸ਼ਵ ਕੱਪ 2023 ਵਿੱਚ 500 ਜਾਂ ਇਸ ਤੋਂ ਵੱਧ ਦੌੜਾਂ ਬਣਾਉਣ ਵਾਲਾ ਤੀਜਾ ਬੱਲੇਬਾਜ਼ ਬਣ ਗਿਆ ਹੈ।

Leave a Comment

Your email address will not be published. Required fields are marked *

Scroll to Top