Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Thursday, 19 Nov 2026 | 12:32 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 18 ਨਵੰਬਰ, 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ ‘ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ।

ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।”

ਵਿਚਾਰੇ ਗਏ ਮਾਮਲਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।”

ਇਸ ਮੀਟਿੰਗ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।

Scroll to Top