Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Thursday, 19 Nov 2026 | 12:32 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਚੰਡੀਗੜ੍ਹ; 18 ਨਵੰਬਰ 2026 : ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ ‘ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ।

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਰਿਪੋਰਟ ਔਰਤਾਂ ਦਾ ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਲੋੜੀਂਦੀਆਂ ਕਮੇਟੀਆਂ ਦੇ ਗਠਨ ਦੀ ਪੁਸ਼ਟੀ ਕਰੇਗੀ।”

ਵਿੱਤ ਮੰਤਰੀ ਨੇ ਵਿਭਾਗ ਨੂੰ ਇਹ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿ ਸਾਰੇ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ ‘ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨੇ ਲਾਜ਼ਮੀ ਕੀਤੇ ਜਾਣ।

ਔਰਤਾਂ ਦੀ ਕੰਮ ਵਾਲੀ ਥਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਤੋਂ ਇਲਾਵਾ, ਹਰਪਾਲ ਸਿੰਘ ਚੀਮਾ ਨੇ ਕਈ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਵਿਸਤ੍ਰਿਤ ਮੀਟਿੰਗਾਂ ਕੀਤੀਆਂ ਤਾਂ ਜੋ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਨੂੰ ਸੁਣਿਆ ਜਾ ਸਕੇ ਅਤੇ ਉਨ੍ਹਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਵਿਚਾਰਿਆ ਜਾ ਸਕੇ।

ਸਾਰੀਆਂ ਨੁਮਾਇੰਦਾ ਜਥੇਬੰਦੀਆਂ ਨੂੰ ਧਿਆਨ ਅਤੇ ਹਮਦਰਦੀ ਨਾਲ ਸੁਣਦਿਆਂ, ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ, “ਭਗਵੰਤ ਮਾਨ ਸਰਕਾਰ ਤੁਹਾਡੇ ਮਸਲਿਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਹਨ ਅਤੇ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।”

ਮੀਟਿੰਗਾਂ ਦੌਰਾਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤੋਂ ਵਿੱਤ ਸਕੱਤਰ ਰਣਜੀਤ ਕੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਕੌਰ, ਪੰਜਾਬ ਪੁਲਿਸ 2016 ਵੇਟਿੰਗ ਲਿਸਟ ਉਮੀਦਵਾਰਾਂ ਵੱਲੋਂ ਅਮਨਦੀਪ ਸਿੰਘ, ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਤੋਂ ਬੇਅੰਤ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਤੋਂ ਗੁਰਬਾਜ਼ ਸਿੰਘ, ਪੰਜਾਬ ਦੀ ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਤੋਂ ਗੁਰਪ੍ਰਤਾਪ ਸਿੰਘ ਔਲਖ, ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ ਤੋਂ ਹਰਿੰਦਰਜੀਤ ਕੌਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ.) ਤੋਂ ਸਰੋਜ ਛਪੜੀਵਾਲਾ ਸਮੇਤ ਹੋਰ ਯੂਨੀਅਨ ਮੈਂਬਰਾਂ ਨੇ ਆਪੋ-ਆਪਣੇ ਮਸਲੇ ਅਤੇ ਚਿੰਤਾਵਾਂ ਉਠਾਈਆਂ।

Scroll to Top