ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, : ਦਿੱਲੀ ਵਿੱਚ ਸੋਮਵਾਰ ਸਵੇਰੇ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਸਥਿਤੀ ਜਿਥੇ ਤਣਾਅਪੂਰਨ ਬਣ ਗਈ, ਉੱਥੇ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ।

ਜਿਕਰਯੋਗ ਹੈ ਕਿ ਦਿੱਲੀ ਫਾਇਰ ਸਰਵਿਸ ਨੂੰ ਸਵੇਰ ਦੇ ਸਮੇਂ ਕਈ ਸਕੂਲਾਂ ਵੱਲੋਂ ਐਮਰਜੈਂਸੀ ਸੂਚਨਾਵਾਂ ਮਿਲੀਆਂ, ਜਿਸ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਬੰਬ ਨਿਰੋਧਕ ਦਸਤੇ ਤੁਰੰਤ ਮੌਕੇ ’ਤੇ ਭੇਜੇ ਗਏ। ਅਧਿਕਾਰੀਆਂ ਮੁਤਾਬਕ, ਸਾਰੇ ਸਕੂਲ ਕੰਪਲੈਕਸਾਂ ਵਿੱਚ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਡੀਐਫਐਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਭਾਵਿਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਬੰਬ ਖੋਜ ਟੀਮਾਂ ਦੇ ਨਾਲ ਨਾਲ ਡੌਗ ਸਕੁਐਡ ਵੀ ਹਰ ਇਕ ਕੋਨੇ ਦੀ ਜਾਂਚ ਕਰ ਰਹੇ ਹਨ। ਉਨਾ ਕਿਹਾ ਕਿ ਹਰ ਚੀਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ।

 

 

Scroll to Top