Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 4:43 am

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਚੰਡੀਗੜ੍ਹ, 12 ਅਕਤੂਬਰ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ।

ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮਹਾਰਾਜਾ ਅਗਰਸੈਨ ਨੂੰ ਦਇਆ-ਭਾਵਨਾ ਦੀ ਅਨੋਖੀ ਮਿਸਾਲ ਅਤੇ ਅਹਿੰਸਾ ਦੇ ਸੱਚੇ ਦੂਤ ਦੱਸਿਆ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਮਾਜ ਨੂੰ ਬਰਾਬਰੀ ਅਤੇ ਖੁਸ਼ਹਾਲੀ ਵੱਲ ਸੇਧ ਦੇ ਰਹੀ ਹੈ।

ਅਗਰਵਾਲ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ, ਇਸ ਭਾਈਚਾਰੇ ਨੇ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਸਮਾਜਿਕ ਭਲਾਈ ਤੇ ਵਿਕਾਸ ਪ੍ਰਤੀ ਆਪਣੀ ਸਮਰਪਿਤ ਭਾਵਨਾ ਸਦਕਾ ਸਮਾਜ ਵਿੱਚ ਇੱਕ ਪ੍ਰਮੁੱਖ ਅਤੇ ਸਤਿਕਾਰਯੋਗ ਸਥਾਨ ਪ੍ਰਾਪਤ ਕੀਤਾ ਹੈ।

ਸਪੀਕਰ ਨੇ ਇਸ ਮੌਕੇ ਸਮੁੱਚੇ ਭਾਈਚਾਰੇ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਤਰੱਕੀ ਲਈ ਅਰਦਾਸ ਕੀਤੀ।

Scroll to Top