Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਸਮੂਹ ਮੁਲਾਜ਼ਮਾਂ ਅਤੇ ਸੇਵਾ ਮੁਕਤ ਪੈਨਸ਼ਨਰਜ਼ ਨੂੰ ਡੀ.ਏ ਦਾ ਭੁਗਤਾਨ ਜਲਦ ਕਰੇ : ਪ੍ਰੋ. ਬਡੂੰਗਰ

ਸਰਕਾਰ ਸਮੂਹ ਮੁਲਾਜ਼ਮਾਂ ਅਤੇ ਸੇਵਾ ਮੁਕਤ ਪੈਨਸ਼ਨਰਜ਼ ਨੂੰ ਡੀ.ਏ ਦਾ ਭੁਗਤਾਨ ਜਲਦ ਕਰੇ : ਪ੍ਰੋ. ਬਡੂੰਗਰ

ਪਟਿਆਲਾ 5 ਅਗਸਤ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁਲਾਜ਼ਮਾਂ ਦੇ ਹੱਕ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਫੈਸਲੇ ’ਤੇ ਪ੍ਰਤੀਕਿਰਿਆ ਸਾਂਝਾ ਕਰਦਿਆਂ ਜਿਥੇ ਫੈਸਲਾ ਦਾ ਸਵਾਗਤ ਕੀਤਾ, ਉਥੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਦਾਲਤੀ ਫੈਸਲੇ ਦਾ ਸਵਾਗਤ ਕਰੇ ਅਤੇ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੇ ਭੁਗਤਾਨ ਨੂੰ ਜਲਦ ਜਾਰੀ ਕਰੇ।

ਪ੍ਰੋ. ਬਡੂੰਗਰ ਨੇ ਕਿਹਾ ਕਿ ਡੀ.ਏ. ’ਤੇ ਆਏ ਅਦਾਲਤੀ ਫੈਸਲੇ ਵਿਚ ਬਿਨਾਂ ਕਿਸੇ ਦੇਰੀ ਦੇ ਕਰਮਚਾਰੀਆਂ  ਨੂੰ ਡੀ.ਏ ਦੀਆਂ ਕਿਸ਼ਤਾਂ ਤੁਰੰਤ ਰਿਲੀਜ਼ ਕਰਨੀਆਂ ਚਾਹੀਦੀਆਂ ਹਨ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਮਹਿੰਗਾਈ ਸਿਰ ਜੜ ਬੋਲ ਰਹੀ ਹੈ ਅਤੇ ਮੁਲਾਜ਼ਮ ਆਪਣਾ ਬਣਦਾ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਜਮੂਹਰੀ ਹੱਕ ਸੱਤਾ ਵਿਚ ਰਹਿਣ ਵਾਲੀ ਕਿਸੇ ਵੀ ਸਰਕਾਰ ਨੂੰ ਨਹੀਂ ਮਾਰਨਾ ਚਾਹੀਦਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਸੇਵਾ ਮੁਕਤ ਪੈਨਸ਼ਨਰਜ਼ ਕਰਮਚਾਰੀ ਵੀ ਡੀ.ਏ. ਦੀ ਬਕਾਇਆ ਕਿਸ਼ਤ ਦੀ ਮੰਗ ਕਰ ਰਹੇ ਹਨ ਅਜਿਹੇ ਵਿਚ ਪੰਜਾਬ ਸਰਕਾਰ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਹੈ ਕਿ ਹਾਈਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਜਾਣ ਦੀ ਬਜਾਏ ਪੈਨਸ਼ਨਰਜ਼ ਕਰਮਚਾਰੀਆਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਰਿਲੀਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਵੀ ਕੇਵਲ ਪੰਜਾਬ ਹੀ ਨਹੀਂ ਸਗੋ. ਪੰਜਾਬ ਸਰਕਾਰ ਦਾ ਮਹੱਤਵਪੂਰਨ ਅਤੇ ਅਟੁੱਟ ਅੰਗ ਹਨ।

Scroll to Top