Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਕੀਤੀਆ ਗਈਆ ਡੇਂਗੂ ਜਾਗਰੂਕਤਾ ਗਤੀਵਿਧੀਆ

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਕੀਤੀਆ ਗਈਆ ਡੇਂਗੂ ਜਾਗਰੂਕਤਾ ਗਤੀਵਿਧੀਆ

ਪਟਿਆਲਾ 3 ਸਤੰਬਰ :  ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ ਆਦਿ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਦਿੱਲੀ ਪਬਲਿਕ ਸਕੂਲ, ਮੋਦੀ ਕਾਲਜ, ਬੱਢਾ ਦਲ ਸਕੂਲ, ਪੋਲੀਟੇਕਨਿਕ ਕਾਲਜ, ਬੀ.ਐਨ ਖਾਲਸਾ ਸਕੂਲ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ।

ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਜਿਲ੍ਹੇ ਭਰ ਦੇ 34650 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 229 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 835898 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ,  ਜਿਹਨਾਂ ਵਿੱਚ 4988 ਥਾਂਵਾ ਤੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਜਿਕਰਯੋਗ ਹੈ ਕਿ ਦਫਤਰ ਸਿਵਲ ਸਰਜਨ ਵਿਖੇ ਜਿਲ੍ਹਾ ਪਟਿਆਲਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆ ਨਾਲ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਾਰੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਨੂੰ ਕਿਹਾ ਗਿਆ ਕਿ ਨੋਟੀਫਾਈਬਲ ਬਿਮਾਰੀਆਂ ਦੀ ਸਮੇਂ ਸਿਰ ਰਿਪੋਰਟਿੰਗ ਕਰਨਾ ਜਰੂਰੀ ਹੈ ਤਾਂ ਜੋ ਕਿਸੇ ਵੀ ਸੰਭਾਵੀ ਆਉਟਬਰੇਕ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Scroll to Top