ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ

ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਤਰਨਤਾਰਨ : ਤਰਨਤਾਰਨ ਦੇ ਕਸਬਾ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦੀ ਹੱਤਿਆ ਕਰ ਦਿੱਤੀ ਗਈ ਹੈ।ਸੈਲੂਨ ਵਿਚ ਕਟਿੰਗ ਕਰਵਾ ਰਹੇ ਸਰਪੰਚ ਉਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀ ਗਈਆਂ।
ਗੋਲੀ ਲੱਗਣ ਕਾਰਨ ਸਰਪੰਚ ਸੋਨੂੰ ਚੀਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਹੁਣ ਖਬਰ ਆ ਰਹੀ ਹੈ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Comment

Your email address will not be published. Required fields are marked *

Scroll to Top