ਸਲਮਾਨ ਖਾਨ ਨੂੰ ਧਮਕੀ ਦੇ ਕੇ ਪੰਜ ਕਰੋੜ ਮੰਗਣ ਵਾਲਾ ਪੁਲਸ ਵਲੋਂ ਗ੍ਰਿਫ਼ਤਾਰ
ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਵਿਖੇ ਰਹਿੰਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ 5 ਕਰੋੜ ਰੁਪਏ ਦੇਣ ਦੀ ਧਮਕੀ ਦੇਣ ਵਾਲੇ ਨੂੰ ਆਖਰਕਰ ਮੰੁਬਈ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਦੱਸਣਯੋਗ ਹੈ ਕਿ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ ਗਈ ਹੈ ਤੇ ਉਹ ਜਿੱਥੇ ਵੀ ਜਾਂਦੇ ਹਨ ਦੇ ਨਾਲ ਸੁਰੱਖਿਆ ਲਈ ਘੱਟੋ-ਘੱਟ 60 ਸੁਰੱਖਿਆ ਗਾਰਡ ਹੁੰਦੇ ਹਨ ।