Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:42 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਦੀ ਸਫਾਈ ਤੇ ਸੀਵਰੇਜ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡੀਸੀ ਦੇ ਨਿਰਦੇਸ਼

ਸ਼ਹਿਰ ਦੀ ਸਫਾਈ ਤੇ ਸੀਵਰੇਜ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡੀਸੀ ਦੇ ਨਿਰਦੇਸ਼

ਪਟਿਆਲਾ, 23 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।ਓਹਨਾ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਜਾ ਸਿਆਲ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੰਦਰਾ ਕਾਲੋਨੀ ਖੇਤਰ ਵਿੱਚ ਸੀਵਰੇਜ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।ਓਹਨਾ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਾਰੇ ਨਾਲਿਆਂ, ਸੀਵਰੇਜ ਲਾਈਨਾਂ ਅਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਪਾਣੀ ਖੜ੍ਹਾ ਹੋਣ ਜਾਂ ਸੀਵਰੇਜ ਦੀ ਸਮੱਸਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਤ੍ਰਿਪੜੀ ਤੋਂ ਝਿੱਲ ਰੋਡ ਤੱਕ ਸੜਕਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਸੜਕਾਂ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਡੀ ਸੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਮੁੱਖ ਮਾਰਗਾਂ, ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਜਲ ਭਰਾਅ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
Scroll to Top