Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Sunday, 09 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਗਸਤ 2026 :  ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ ‘ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ੇਰ-ਏ-ਪੰਜਾਬ ਟਵੰਟੀ-20 ਲੀਗ’ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ।

ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਖੇਤਰ ਵਿੱਚ ਸੂਬੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਖੇਡਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਿਆ।

ਖਿਡਾਰੀਆਂ ਨਾਲ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੇ ਖਿਡਾਰੀਆਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਨਾਮਵਰ ਖਿਡਾਰੀ ਦਿੱਤੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਹੋਰ ਅੱਗੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਟਵੰਟੀ-20 ਕੱਪ ਵਿੱਚ ਛੇ ਟੀਮਾਂ ਹਿੱਸਾ ਲੈ ਰਹੀਆਂ ਹਨ। ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ। ਹੱਸਦਾ-ਖੇਡਦਾ ਪੰਜਾਬ, ਰੰਗਲਾ ਪੰਜਾਬ।”

ਇਸ ਲੀਗ ਨੂੰ “ਪੰਜਾਬ ਦਾ ਆਪਣਾ ਆਈ.ਪੀ.ਐਲ.” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇੱਥੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤੈਅ ਹੋਇਆ ਕਿ ਇਸ ਲੀਗ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਹੋਣਗੀਆਂ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ‘ਫ਼ਾਜ਼ਿਲਕਾ ਫ਼ਾਲਕਨਜ਼’ ਦੀ ਨੁਮਾਇੰਦਗੀ ਕਰਨਗੇ, ਅਰਸ਼ਦੀਪ ਸਿੰਘ ‘ਲੁਧਿਆਣਾ ਲਾਇਨਜ਼’ ਲਈ, ਅਭਿਸ਼ੇਕ ਸ਼ਰਮਾ ‘ਅੰਮ੍ਰਿਤਸਰ ਸੂਰਮਾਜ਼’ ਲਈ, ਪ੍ਰਭਸਿਮਰਨ ਸਿੰਘ ‘ਜਲੰਧਰ ਵਾਰੀਅਰਜ਼’ ਲਈ, ਰਮਨਦੀਪ ਸਿੰਘ ‘ਮੋਹਾਲੀ ਕਿੰਗਜ਼’ ਲਈ ਅਤੇ ਗੁਰਨੂਰ ਬਰਾੜ ‘ਬਠਿੰਡਾ ਰਾਇਲਜ਼’ ਲਈ ਖੇਡਣਗੇ। ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਖਿਡਾਰੀ ਟੂਰਨਾਮੈਂਟ ਦੀ ਸ਼ਾਨ ਵਧਾਉਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਕਰਵਾਈ ਜਾਵੇਗੀ, ਜਿਸ ਦੇ ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਹੋਣਗੇ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਸ ਵੇਲੇ ਭਾਰਤੀ ਕ੍ਰਿਕਟ ਟੀਮ ਦੀ ਰੀੜ੍ਹ ਦੀ ਹੱਡੀ ਹੈ, ਜਿਸ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ। ਇਹ ਸਾਰੇ ਖਿਡਾਰੀ ਹੁਣ ਪੰਜਾਬ ਦੀ ਆਪਣੀ ਲੀਗ ਦੀ ਖਿੱਚ ਦਾ ਕੇਂਦਰ ਹੋਣਗੇ। ਪੰਜਾਬ ਕ੍ਰਿਕਟ ਲੀਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀ ਪੰਜਾਬ ਦੇ ਹੀ ਹੋਣਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਸ ਮਕਸਦ ਲਈ ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦਾ ਇੱਕ ਪੂਲ ਤਿਆਰ ਕੀਤਾ ਗਿਆ ਹੈ, ਜੋ 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਹਿੱਸਾ ਲੈਣਗੇ। ਇਹਨਾਂ ਖਿਡਾਰੀਆਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਵਰਗੇ ਪ੍ਰਮੁੱਖ ਨਾਂ ਸ਼ਾਮਲ ਹਨ। ਇਹ ਲੀਗ ਰਾਊਂਡ-ਰੋਬਿਨ ਆਧਾਰ ‘ਤੇ ਖੇਡੀ ਜਾਵੇਗੀ, ਜਿਸ ਵਿੱਚ ਹਰੇਕ ਟੀਮ ਅੱਠ ਲੀਗ ਮੈਚ ਖੇਡੇਗੀ।”

ਉਨ੍ਹਾਂ ਕਿਹਾ, “ਇਹ ਲੀਗ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਇੱਕ ਵੱਡੇ ਮੰਚ ‘ਤੇ ਖੇਡਣ ਦਾ ਅਹਿਮ ਤਜਰਬਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਸਥਾਪਤ ਖਿਡਾਰੀਆਂ ਨਾਲ ਡਰੈਸਿੰਗ ਰੂਮ ਸਾਂਝਾ ਕਰਨ ਦਾ ਮੌਕਾ ਦੇਵੇਗੀ, ਜਿਸ ਨਾਲ ਉਨ੍ਹਾਂ ਦਾ ਤਜਰਬਾ ਵਧੇਗਾ। ਪੰਜਾਬ ‘ਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।”
ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਸੂਬੇ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਮੁਕਾਬਲੇ ਹਰ ਸਾਲ ਸਫ਼ਲਤਾਪੂਰਵਕ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 3,100 ਤੋਂ ਵੱਧ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਪੰਜਾਬ ਅਕਤੂਬਰ-ਨਵੰਬਰ ਵਿੱਚ ਪਹਿਲੀ ਵਾਰ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ’ ਦੀ ਮੇਜ਼ਬਾਨੀ ਕਰੇਗਾ ਅਤੇ ਹੁਣ ਸੂਬੇ ਦੀ ਆਪਣੀ ਕ੍ਰਿਕਟ ਲੀਗ ਵੀ ਸ਼ੁਰੂ ਹੋਣ ਜਾ ਰਹੀ ਹੈ।”

Scroll to Top