ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ

ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ । ਇਸੇ ਤਰੀਕੇ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐਸ ਆਰ ਕਲੇਰ ਨੂੰ ਲੁਧਿਆਣਾ ਅਤੇ ਐਨ ਕੇ ਸ਼ਰਮਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਵਾਸਤੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ ।

Leave a Comment

Your email address will not be published. Required fields are marked *

Scroll to Top