ਸ਼੍ਰੋਮਣੀ ਕਮੇਟੀ ਕਾਲਜਾਂ ਦੇ 300 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਸ਼੍ਰੋਮਣੀ ਕਮੇਟੀ ਕਾਲਜਾਂ ਦੇ 300 ਵਿਦਿਆਰਥੀਆਂ ਨੂੰ ਮਿਲੀ ਨੌਕਰੀ
ਚੰਡੀਗੜ੍ਹ : ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁੁਨਹਿਰੀ ਮੌਕਾ ਬਣਿਆ। ਚੰਡੀਗੜ੍ਹ ਸਥਿਤ ਗੁੁਰਦੁੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ ਮੇਲੇ ਵਿਚ ਭਾਰਤ ਦੀਆਂ ਨਾਮਵਰ ਕਰੀਬ 25 ਕੰਪਨੀਆਂ ਨੇ ਸ਼ਮੂਲੀਅਤ ਕੀਤੀ ਅਤੇ 300 ਦੇ ਕਰੀਬ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

Leave a Comment

Your email address will not be published. Required fields are marked *

Scroll to Top