ਦਿੱਲੀ, 21 ਜਨਵਰੀ : ਜਾਪਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਦੋਸ਼ੀ ਤੇਤਸੁਯਾ ਯਾਮਾਗਾਮੀ (45) ਨੂੰ ਅੱਜ ਆਪਣਾ ਫੈਸਲਾ ਸੁਣਾਉਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਜਾਪਾਨ ਵਿੱਚ ਇੱਕ ਵਾਰ ਫਿਰ ਸੁਰੱਖਿਆ ਅਤੇ ਜਨਤਕ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ’ਤੇ ਚਰਚਾ ਤੇਜ਼ ਹੋ ਗਈ ਹੈ।
ਦਸ ਦਈਏ ਕਿ ਜੁਲਾਈ 2022 ਵਿੱਚ ਪੱਛਮੀ ਜਾਪਾਨ ਦੇ ਨਾਰਾ ਸ਼ਹਿਰ ਵਿੱਚ ਚੋਣ ਪ੍ਰਚਾਰ ਦੌਰਾਨ ਸ਼ਿੰਜੋ ਆਬੇ ’ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ, ਕਿਉਂਕਿ ਜਾਪਾਨ ਦੁਨੀਆ ਦੇ ਸਭ ਤੋਂ ਸਖ਼ਤ ਬੰਦੂਕ ਨਿਯੰਤਰਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਅੱਜ ਉਕਤ ਮਾਮਲੇ ਵਿਚ ਅਦਾਲਤ ਨੇ ਫੈਸਲਾ ਸੁਣਾਇਆ ਗਿਆ, ਜਿੱਥੇ ਸਰਕਾਰੀ ਵਕੀਲਾਂ ਨੇ ਯਾਮਾਗਾਮੀ ਲਈ ਕਠੋਰ ਸਜ਼ਾ ਦੀ ਮੰਗ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਨੂੰ ਜਾਪਾਨੀ ਇਤਿਹਾਸ ਦਾ ਸਭ ਤੋਂ ਸੰਵੇਦਨਸ਼ੀਲ ਅਪਰਾਧ ਕਰਾਰ ਦਿੱਤਾ।