Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੁੱਖ ਮੰਤਰੀ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਮੀਟਿੰਗ ਸਮਾਪਤ, ਹਾਈਕਮਾਂਡ ਨਾਲ ਮੁੜ ਗੱਲਬਾਤ ਦਾ ਫੈਸਲਾ

ਸਾਬਕਾ ਮੁੱਖ ਮੰਤਰੀ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਮੀਟਿੰਗ ਸਮਾਪਤ, ਹਾਈਕਮਾਂਡ ਨਾਲ ਮੁੜ ਗੱਲਬਾਤ ਦਾ ਫੈਸਲਾ

ਚੰਡੀਗੜ, 3 ਜੁਲਾਈ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਸਥਾਨ ‘ਤੇ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਮੌਜੂਦਾ ਹਾਲਾਤਾਂ ਅਤੇ ਪੰਜਾਬ ਇਕਾਈ ਦੀ ਅਗਵਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਆਗੂਆਂ ਨੇ ਫੈਸਲਾ ਕੀਤਾ ਕਿ ਪਾਰਟੀ ਹਾਈਕਮਾਂਡ ਨਾਲ ਮੁੜ ਗੱਲਬਾਤ ਕੀਤੀ ਜਾਵੇਗੀ। ਇਸ ਲਈ ਇੱਕ ਕਮੇਟੀ ਬਣਾਉਣ ਅਤੇ ਹਾਈਕਮਾਂਡ ਨਾਲ ਗੱਲਬਾਤ ਕਰਨ ਦੇ ਸਾਰੇ ਅਧਿਕਾਰ ਚਰਨਜੀਤ ਸਿੰਘ ਚੰਨੀ ਨੂੰ ਸੌਂਪਣ ਦਾ ਫੈਸਲਾ ਲਿਆ ਗਿਆ।

ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੁੜ ਨਿਯੁਕਤੀ ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਵਰਕਰ ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਬਣਾਏ ਜਾਣ ਦੇ ਹੱਕ ਵਿੱਚ ਨਹੀਂ ਹਨ।

ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਕਾਂਗਰਸ ਹਾਈਕਮਾਂਡ ਇਸ ਮੰਗ ‘ਤੇ ਕੀ ਫੈਸਲਾ ਕਰਦੀ ਹੈ। ਜੇਕਰ ਫੈਸਲੇ ਵਿੱਚ ਕੋਈ ਤਬਦੀਲੀ ਨਹੀਂ ਹੁੰਦੀ ਤਾਂ ਇਹ ਧਿਰ ਅੱਗੇ ਕੀ ਰਣਨੀਤੀ ਅਪਣਾਏਗੀ, ਇਹ ਆਉਣ ਵਾਲੇ ਦਿਨਾਂ ਵਿੱਚ ਸਪੱਸ਼ਟ ਹੋਵੇਗਾ।

Scroll to Top