Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

ਸਿਆਸੀ ਦੰਗਲ : ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਨੂੰ ਕੀਤਾ ਨੋਟਿਸ ਜਾਰੀ

ਸਿਆਸੀ ਦੰਗਲ : ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਨੂੰ ਕੀਤਾ ਨੋਟਿਸ ਜਾਰੀ

ਗਿੱਦੜਬਾਹਾ, 25 ਮਈ 2026 : ਪੰਜਾਬ ਅੰਦਰ ਨਗਰ ਨਿਗਮ, ਨਗਰ ਕੌਸਲ, ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਚੁਣਾਵੀ ਦੰਗਲ ਹੁਣ ਭਖਦਾ ਜਾ ਰਿਹਾ ਹੈ। ਇਸ ਦਰਮਿਆਨ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਰਿਟਰਨਿੰਗ ਅਫਸਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਮੁੱਕਣ ਤੋਂ ਬਾਅਦ ਵੀ ਕਥਿਤ ਤੌਰ ‘ਤੇ ਚੋਣ ਸਰਗਰਮੀਆਂ ਜਾਰੀ ਰੱਖਣ ਦੇ ਦੋਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਨੂੰ ਇਸ ਸਬੰਧੀ ਸ਼ਿਕਾਇਤ ਮਿਲਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਲਈ ਨਿਰਧਾਰਤ ਸਮਾਂ ਸਮਾਪਤ ਹੋਣ ਤੋਂ ਬਾਅਦ ਵੀ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਖੇਤਰ ਵਿੱਚ ਗਤੀਵਿਧੀਆਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਚੋਣ ਅਧਿਕਾਰੀਆਂ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਘਟਨਾ ਮਗਰੋਂ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

Scroll to Top