ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਨੇ ਦਿੱਤੀ ਆਪਣੀ ਸਹਿਮਤੀ

ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਨੇ ਦਿੱਤੀ ਆਪਣੀ ਸਹਿਮਤੀ
ਨਵੀਂ ਦਿੱਲੀ, 16 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦੇਸ਼ ਦੀ ਸਰਵਉਚ ਮਾਨਯੋਗ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸਿਸੋਦੀਆ ਦੀਆਂ ਪਟੀਸ਼ਨਾਂ ‘ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਵਾਈ 29 ਜੁਲਾਈ ‘ਤੇ ਪਾ ਦਿੱਤੀ। ਬੈਂਚ ਵਿੱਚ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਵੀ ਸ਼ਾਮਲ ਹਨ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਸ਼ਰਾਬ ਨੀਤੀ ਕੇਸ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਇਸ ਸੀਬੀਆਈ ਦੀ ਐਫਆਈਆਰ ਤੋਂ ਉੱਭਰੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

Leave a Comment

Your email address will not be published. Required fields are marked *

Scroll to Top