ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਲੇ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪਧਾਰੇ

ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਲੇ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪਧਾਰੇ

ਬੁੱਢਾ ਦਲ ਵੱਲੋਂ ਨਿੱਘਾ ਸੁਆਗਤ

ਅੰਮ੍ਰਿਤਸਰ:- 13 ਜੂਨ ( ) ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸ੍ਰੀ ਅਬਿਚਲ ਨਗਰ ਨਾਂਦੇੜ ਮਹਾਂਰਾਸਟਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਆਪਣੀ ਦੋ ਰੋਜ਼ਾ ਧਾਰਮਿਕ ਯਾਤਰਾ ਸਮੇਂ ਵਿਸ਼ੇਸ਼ ਤੌਰ ਤੇ ਰੁਹਾਨੀਅਤ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ ਅਤੇ ਵਾਪਸੀ ਸਮੇਂ ਉਹ ਆਪਣੇ ਕਾਫਲੇ ਸਮੇਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਬੁੰਗਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਉਚੇਚੇ ਤੌਰ ਤੇ ਪਧਾਰੇ, ਇੱਥੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਸਮੇਤ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਬਾਬਾ ਭਗਤ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੁੰਦਰ ਫੁੱਲਮਾਲਾ ਸਿਰਪਾਓ ਦੋਸਾਲੇ ਨਾਲ ਸਨਮਾਨਿਤ ਕੀਤਾ। ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਜਥੇਦਾਰ ਹਨ ਇਹ ਅਸਥਾਨ ਗੋਦਾਵਰੀ ਨਦੀ ਦੇ ਕੰਢੇ ਨਾਂਦੇੜ ਸ਼ਹਿਰ ਮਹਾਰਸ਼ਟਰਾ ਵਿੱਚ ਹੈ ਇਸ ਅਸਥਾਨ ਤੇ ਦਸਮ ਪਾਤਸ਼ਾਹ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਆਈ ਦਿਤੀ ਅਤੇ ਇਸ ਅਸਥਾਨ ਤੇ ਹੀ ਦਸਮ ਪਾਤਸ਼ਾਹ ਜੋਤੀ ਜੋਤ ਸਮਾਏ ਸਨ। ਉਨ੍ਹਾਂ ਕਿਹਾ ਨਾਂਦੇੜ ਵਿਖੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਧੋਦਾਸ ਬੈਰਾਗੀ ਨੂੰ ਸਿੰਘ ਸਜਾ ਕੇ ਬੰਦਾ ਸਿੰਘ ਬਹਾਦਰ ਬਨਾਇਆ ਤੇ ਉਸ ਨੂੰ ਬਾਬਾ ਬਿਨੋਦ ਸਿੰਘ ਦੀ ਅਗਵਾਈ ਵਿਚ ਪੰਜਾਬ ਵਿੱਚ ਹੋ ਰਹੇ ਜ਼ੁਲਮਾਂ ਤੇ ਠੱਲ ਪਾਉਣ ਲਈ ਭੇਜਿਆ। ਉਨ੍ਹਾਂ ਦਸਿਆ ਕਿ ਬੁੰਗਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਸਥਾਨ ਤੇ ਪੁਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜੀ ਆਇਆ ਤੇ ਨਿੱਘਾ ਸੁਆਗਤ ਕੀਤਾ ਗਿਆ। ਸਵਾਗਤ ਸਮੇਂ ਬਾਬਾ ਭਗਤ ਸਿੰਘ, ਸ. ਹਰਮੀਤ ਸਿੰਘ ਸਲੂਜਾ ਗੁਰੂ ਅੰਗਦ ਦੇਵ ਨਿਵਾਸ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ, ਬਾਬਾ ਹਰਜੀਤ ਸਿੰਘ ਅਤੇ ਅਨੇਕਾਂ ਨਿਹੰਗ ਸਿੰਘ ਹਾਜ਼ਰ ਸਨ। ਸਿੰਘ ਸਾਹਿਬ ਗਿ. ਕੁਲਵੰਤ ਸਿੰਘ ਆਪਣੀ ਦੋ ਦਿਨ ਦੀ ਹਰਿਮੰਦਰ ਸਾਹਿਬ ਧਾਰਮਿਕ ਯਾਤਰਾ ਤੇ ਆਏ ਸਨ। ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਫੇਰੀ ਪਾਉਣ ਉਪਰੰਤ ਉਹ ਤੁਰੰਤ ਹਵਾਈ ਅੱਡੇ ਨੂੰ ਰਵਾਨਾ ਹੋ ਗਏ ਉਨ੍ਹਾਂ ਨਾਲ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਅਤੇ ਹੋਰ ਨਿਹੰਗ ਸਿੰਘ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top