Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 14 Sep 2026 | 11:39 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ: ਬਾਬਾ ਬਲਬੀਰ ਸਿੰਘ 96 ਕਰੋੜੀ

ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ: ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ:- 14 ਸਤੰਬਰ – ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਵੱਕਾਰੀ ਸੰਸਥਾ ਵੱਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਨਜ਼ਰਅੰਦਾਜ਼ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ।

ਪੰਜਾਬ ਅਤੇ ਸਿੱਖ ਇਤਿਹਾਸ ਦੇਸ਼ ਦੀ ਇਤਿਹਾਸਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਦਿਆਰਥੀਆਂ ਤੋਂ ਦੂਰ ਕਰਨਾ ਉਚਿਤ ਨਹੀਂ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਸਬੰਧਿਤ ਅਕਾਦਮਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ `ਤੇ ਮੁੜ ਵਿਚਾਰ ਕਰਦਿਆਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੇਪਰਾਂ ਨੂੰ ਸਿਲੇਬਸ ਵਿੱਚ ਮੁੜ ਸ਼ਾਮਲ ਕੀਤਾ ਜਾਵੇ।

Scroll to Top