Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:25 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਪਟਿਆਲਾ, 10 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ।

ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜਿਸ ਵਿੱਚ ਦੋ ਕਬੱਡੀ ਮੈਟ ਅਤੇ ਇੱਕ ਕੁਸ਼ਤੀ ਮੈਟ ਸਮੇਤ 2,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਸਿਹਤਮੰਦ ਬਣਾਉਣ ਲਈ ਮੁਕੰਮਲ ਸਿੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਾਡੇ ‘ਸਕੂਲ ਆਫ਼ ਐਮੀਨੈਂਸ’ ਸਿਰਫ਼ ਇਮਾਰਤਾਂ ਨਹੀਂ ਹਨ; ਇਹ ਭਵਿੱਖ ਦੇ ਨੇਤਾਵਾਂ ਅਤੇ ਪੇਸ਼ੇਵਰਾਂ ਦਾ ਆਧਾਰ ਹਨ।ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਸਾਡੀਆਂ ਨੀਤੀਆਂ ਅਤੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਾਡੇ ਵਿਦਿਆਰਥੀਆਂ ਵਿੱਚ ਨਿਵੇਸ਼ ਕਰਨਾ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।”

ਸਕੂਲ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਸ ਅਕਾਦਮਿਕ ਸਾਲ ਇਸ ਸਕੂਲ ਦੇ ਦਾਖਲਿਆਂ ਵਿੱਚ 11 ਫ਼ੀਸਦੀ ਵਾਧਾ ਹੋਇਆ ਹੈ ਅਤੇ 200 ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਆਏ ਹਨ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਵਿਦਿਆਰਥੀ ਛੇ ਸਕੂਲ ਬੱਸਾਂ ਰਾਹੀਂ ਆਵਾਜਾਈ ਸਹੂਲਤਾਂ ਦਾ ਲਾਭ ਲੈ ਰਹੇ ਹਨ, ਜੋ ਕਿ ਉੱਤਮਤਾ ਦੇ ਕੇਂਦਰ ਵਜੋਂ ਸਕੂਲ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ।

Scroll to Top