ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ
ਮਾਨਸਾ, 29 ਅਪਰੈਲ
ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਅੱਜ ਦੇਰ ਰਾਤ ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ।‌
ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ। ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।

Leave a Comment

Your email address will not be published. Required fields are marked *

Scroll to Top