Breaking

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼
Sunday, 12 Jul 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸੀਐਚਸੀ ਭਾਦਸੋ ਨੇ ਕੇਅਰ ਕੰਪੇਨੀਅਨ ਪ੍ਰੋਗਰਾਮ ਵਿੱਚ ਪ੍ਰਾਪਤ ਕੀਤਾ ਪੰਜਾਬ ਵਿੱਚੋਂ ਪਹਿਲਾ ਸਥਾਨ

ਸੀਐਚਸੀ ਭਾਦਸੋ ਨੇ ਕੇਅਰ ਕੰਪੇਨੀਅਨ ਪ੍ਰੋਗਰਾਮ ਵਿੱਚ ਪ੍ਰਾਪਤ ਕੀਤਾ ਪੰਜਾਬ ਵਿੱਚੋਂ ਪਹਿਲਾ ਸਥਾਨ

ਪਟਿਆਲਾ 11 ਜੁਲਾਈ – ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸੀਐਚਸੀ ਭਾਦਸੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਮੋਨੀਕਾ ਸੂਦ ਅਤੇ ਨਰਸਿੰਗ ਸਿਸਟਰ ਮਨਦੀਪ ਕੌਰ ਦੀ ਟੀਮ ਵੱਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਦੇ 171 ਹੈਲਥ ਸੈਸ਼ਨ ਲਗਾ ਕੇ ਪੰਜਾਬ ਭਰ ਦੀਆਂ ਸੀਐਚਸੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ।

ਇਸ ਪ੍ਰੋਗਰਾਮ ਵਿੱਚ ਮਰੀਜ਼ ਅਤੇ ਉਸਦੇ ਵਾਰਸਾਂ ਨੂੰ ਨਵਜਨਮੇ ਬੱਚੇ ਦੀ ਦੇਖਭਾਲ ,ਇਨਫੈਕਸ਼ਨ ਤੋਂ ਬਚਾਅ ਸਤਨਪਾਨ, ਸੰਤੁਲਿਤ ਖਰਾਕ, ਦਵਾਈਆਂ ਦੇ ਸਹੀ ਉਪਯੋਗ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਪਟਿਆਲਾ ਦੇ ਰੂਰਲ ਏਰੀਏ ਵਿੱਚ ਇਸ ਤਰ੍ਹਾਂ ਦੀਆਂ ਸਿਹਤ ਸੁਵਿਧਾਵਾਂ ਦਾ ਮੁਹਈਆ ਹੋਣਾ ਸੁਖਾਵਾਂ ਅਹਿਸਾਸ ਦਿੰਦਾ ਹੈ।

ਸੀਨੀਅਰ ਮੈਡੀਕਲ ਅਫਸਰ ਡਾ. ਮੋਨਿਕਾ ਸੂਦ ਨੇ ਦੱਸਿਆ ਕਿ ਰੈਗੂਲਰ ਸਿਹਤ ਗਤੀਵਿਧੀਆਂ, ਬਿਹਤਰ ਯੋਜਨਾ ਅਤੇ ਟੀਮ ਵਰਕ ਦੇ ਕਾਰਨ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ। ਰੈਗੂਲਰ ਹੈਲਥ ਸੈਸ਼ਨ ਆਯੋਜਿਤ ਹੋਣ ਕਰਕੇ ਸਿਹਤ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਪ੍ਰੋਗਰਾਮ ਰਾਹੀਂ ਦਿੱਤੀ ਜਾਣ ਵਾਲੀ ਸਿਖਲਾਈ ਅਤੇ ਸਲਾਹ ਕਾਰਨ ਮਰੀਜ਼ਾਂ ਦੀ ਸੰਭਾਲ ਵਿੱਚ ਸੁਧਾਰ ਆਇਆ ਹੈ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਹੋਇਆ ਹੈ। ਸਿਵਲ ਸਰਜਨ ਵੱਲੋਂ ਇਸ ਪ੍ਰਾਪਤੀ ਲਈ ਸੀ.ਐਚ.ਸੀ ਭਾਦਸੋਂ ਦੇ ਸਮੂਹ ਮੈਡੀਕਲ ਅਫਸਰ, ਨਰਸਿੰਗ ਸਟਾਫ, ਪ੍ਰੋਗਰਾਮ ਨਾਲ ਜੁੜੇ ਕਰਮਚਾਰੀਆਂ ਤੇ ਸਿਹਤ ਸੰਸਥਾਵਾਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।

Scroll to Top