ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ

ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ
ਚੰਡੀਗੜ੍ਹ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ ‘ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top