Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:18 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ, ਇਕ ਸੁਰਖਿਆ ਕਰਮੀ ਵੀ ਜਖਮੀ

ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ, ਇਕ ਸੁਰਖਿਆ ਕਰਮੀ ਵੀ ਜਖਮੀ

ਨਾਂਦੇੜ ਸਾਹਿਬ, 13 ਅਗਸਤ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅੱਜ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਅਚਾਨਕ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੇ ਬਚਾਅ ਵਿਚ ਉਨਾ ਦਾ ਇਕ ਸੁਰਖਿਆ ਕਰਮਚਾਰੀ ਵੀ ਜਖਮੀ ਹੋ ਗਿਆ ਹੈ। ਸੁਖਬੀਰ ਬਾਦਲ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ, ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਸਮਰਥਕਾਂ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਨਾਂਦੇੜ ਸਾਹਿਬ ਸਥਿਤ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚੇ ਸਨ। ਗੁਰਦੁਆਰਾ ਸਾਹਿਬ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਸਥਿਤ ਹੈ ਅਤੇ ਇਸ ਦੇ ਆਲੇ-ਦੁਆਲੇ ਜੰਗਲ ਵਾਲਾ ਖੇਤਰ ਵੀ ਦੱਸਿਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਭੀੜ ਦਾ ਫਾਇਦਾ ਚੁੱਕਦਿਆਂ ਇੱਕ ਵਿਅਕਤੀ, ਜਿਸ ਦੀ ਪਛਾਣ ਨਿਹੰਗ ਸਿੱਖ ਵਜੋਂ ਦੱਸੀ ਜਾ ਰਹੀ ਹੈ, ਹਥਿਆਰ ਸਮੇਤ ਸੁਖਬੀਰ ਬਾਦਲ ਦੇ ਨੇੜੇ ਪਹੁੰਚ ਗਿਆ। ਇਸ ਦੌਰਾਨ ਉਸ ਵੱਲੋਂ ਬਾਦਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੌਕੇ ’ਤੇ ਤਾਇਨਾਤ ਸੁਰੱਖਿਆ ਕਰਮੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇਸ ਤਰ੍ਹਾਂ ਹਮਲੇ ਨੂੰ ਵੱਡਾ ਰੂਪ ਧਾਰਨ ਤੋਂ ਰੋਕ ਦਿੱਤਾ। ਹਾਲਾਂਕਿ, ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਸੁਰੱਖਿਆ ਕਰਮੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸੁਖਬੀਰ ਬਾਦਲ ਦੇ ਹੱਥ ’ਤੇ ਵੀ ਸੱਟ ਲੱਗੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਹਮਲੇ ਲਈ ਤੇਜ਼ਧਾਰ ਹਥਿਆਰ ਦੀ ਵਰਤੋਂ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਚਲ ਰਹੀ ਹੈ।

Scroll to Top