Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਵਿਰੁੱਧ ਹੋਵੇਗੀ ਕਾਰਵਾਈ

ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਵਿਰੁੱਧ ਹੋਵੇਗੀ ਕਾਰਵਾਈ

ਪਟਿਆਲਾ 18 ਅਗਸਤ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਪਾਬੰਦੀ ਲਗਾਉਣ ਲਈ ਸਮੂਹ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਈਨਾਂ ਉਪਰ ਸਖ਼ਤੀ ਕੀਤੀ ਜਾਵੇਗੀ। ਉਹਨਾਂ ਅੱਜ ਕੰਬਾਇਨ ਮਾਲਕਾਂ ਨਾਲ ਬੈਠਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਂਵਾਂ ਦਾ ਜਾਇਜ਼ਾ ਲਿਆ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ  ਤੋਂ ਸ਼ਾਮ 6 ਵਜੇ ਤੱਕ ਹੀ ਕੀਤੇ ਜਾਣ ਸਬੰਧੀ ਬਾਬਤ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ, ਜਿਹਨਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੂੰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹਰੇਕ ਕੰਬਾਇਨ ਉਪਰ ਐਸ.ਐਮ.ਐਸ. ਲਗਾਉਣ ਲਈ ਜਾਗਰੂਕ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਵੀ ਕਿਤੇ ਝੋਨੇ ਦੇ ਖੇਤਾਂ ਨੂੰ ਅੱਗ ਲਗਾਈ ਜਾਂਦੀ ਹੈ, ਉਸਨੂੰ ਫਾਇਰ ਬ੍ਰਿਗੇਡ ਨਾਲ ਤੁਰੰਤ ਬੁਝਾਇਆ ਜਾਵੇ। ਉਹਨਾਂ ਕਿਹਾ ਕਿ ਸਾਰੀਆਂ ਕੰਬਾਇਨਾਂ ਦੇ ਮਾਲਕ ਇਹ ਯਕੀਨੀ ਬਨਾਉਣ ਕਿ ਕੰਬਾਇਨਾਂ ਦੀ ਸੜਕਾਂ ਉਪਰ ਆਵਾਜਾਈ ਮੌਕੇ ਡਰਾਇਵਰ ਸੜਕ ਨਿਯਮਾਂ ਦੀ ਪਾਲਣਾ ਕਰਨ ਤਾਂ ਕਿ ਕੰਬਾਇਨ ਕਰਕੇ ਕੋਈ ਹਾਦਸਾ ਨਾ ਹੋਵੇ ਅਤੇ ਨਾਲ ਹੀ ਬਿਜਲੀ ਦੀਆਂ ਤਾਰਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਤੋਂ ਇਲਾਵਾ ਦਫ਼ਤਰ ਦੇ ਨੁਮਾਂਇੰਦਿਆਂ ਸਮੇਤ ਜ਼ਿਲ੍ਹੇ ਭਰ ਵਿਚੋਂ ਕੰਬਾਇਨ ਦੇ ਨਿਰਮਾਤਾ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Scroll to Top